Wednesday, February 11Malwa News
Shadow

Tag: hot news

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ

Hot News
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿੱਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ...
ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਟੀਮਾਂ ਗਠਿਤ: ਖੁੱਡੀਆਂ

ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਟੀਮਾਂ ਗਠਿਤ: ਖੁੱਡੀਆਂ

Breaking News
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ। ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ। ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿ...
ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

Breaking News
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕ...
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਕੀਤੀ ਜਾ ਚੁੱਕੀ ਹੈ 5,094 ਉਮੀਦਵਾਰਾਂ ਦੀ ਭਰਤੀ

Breaking News
ਚੰਡੀਗੜ੍ਹ, 19 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦਾ ਨਿੱਘਾ ਸਵਾਗਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਟੁੱਟ ਸਮਰਪਣ, ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਅਤੇ ਸੂਬੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਬਿਜਲੀ ਮੰਤਰੀ ਨੇ ਇੰਨ੍ਹਾਂ ਸਹਾਇਕ ਇੰਜੀਨੀਅਰਾਂ ਦੀ ਯੋਗਤਾ ਯੋਗਤਾ 'ਤੇ  ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਨੌਜਵਾਨ ਆਪਣੇ ਹੁਨਰ ਦਾ ਪੂਰੀ ਤਰ੍ਹਾਂ ਲਾਭ ਉਠਾਉਂਦੇ ਹੋਏ ਇਮਾਨਦਾਰੀ ਨਾਲ ਰਾਜ ਦੇ ਵਸਨੀਕਾਂ ਦੀ ਸੇਵਾ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰ...
ਸਿਹਤ ਮੰਤਰੀ ਨੇ ਭਲਕੇ ਐਫ.ਐਚ.ਏ.ਐਨ.ਏ. ਨਾਲ ਮੀਟਿੰਗ ਸੱਦੀ

ਸਿਹਤ ਮੰਤਰੀ ਨੇ ਭਲਕੇ ਐਫ.ਐਚ.ਏ.ਐਨ.ਏ. ਨਾਲ ਮੀਟਿੰਗ ਸੱਦੀ

Punjab News
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐਫ.ਐਚ.ਏ.ਐਨ.ਏ.) ਪੰਜਾਬ ਵੱਲੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜਾਂ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ ਬਕਾਇਆ 364 ਕਰੋੜ ਰੁਪਏ ਹੈ।ਅਧਿਕਾਰਤ ਅੰਕੜਿਆਂ ਮੁਤਾਬਕ ਬਕਾਇਆ ਭੁਗਤਾਨਾਂ ਸਬੰਧੀ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਇਹ ਸਪੱਸ਼ਟੀਕਰਨ ਐਫ.ਐਚ.ਏ.ਐਨ.ਏ. ਵੱਲੋਂ ਸੂਬੇ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਇਲਾਜ ਬੰਦ ਕਰਨ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ, 19 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿ...
ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਗ੍ਰਿਫ਼ਤਾਰ

ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ  ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿ...
ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

Hot News
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ ਮਨੋਵਿਗਿਆਨਕ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਹਨਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰੋਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।   ਇਹ ਪ੍ਰੋਜੈਕਟ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਨਈ ਸ਼ੁਰੂਆਤ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇੱਕ ਇੰਦੌਰ-ਅਧਾਰਤ ਐਨ.ਜੀ.ਓ. ਹੈ , ਦੇ ਵਿਚਕਾਰ ਇੱਕ ਸਾਂਝੀ ਪਹਿਲਕਦ...
ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

Breaking News
ਜਲੰਧਰ : ਲੋਕਾਂ ਨੂੰ ਖੱਜਲ ਖੁਆਰ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਦੇ ਦੋਸ਼ਾਂ ਅਧੀਨ ਜਲੰਧਰ ਰੂਰਲ ਪੁਲੀਸ ਦੇ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਸ ਐਸ ਪੀ ਹਰਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਇਨ੍ਹਾਂ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। In a move to uphold accountability, SSP Jalandhar Rural has suspended 5 officers for duty lapses across multiple stations. Departmental inquiry initiated to address negligence and reinforce public trust. #JalandharRuralPolice #PoliceReforms pic.twitter.com/Nm1VCnQDLO— Jalandhar Rural Police (@Jal_R_Police) September 19, 2024 ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਬੰਧ ਮੁਹਈਆ ਕਰਵਾਉਣ ਲਈ ਲਗਾਤਾਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੁਲੀਸ ਅਤੇ ਪ੍ਰਸਾਸ਼ਨਿ...
ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

Breaking News
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...