ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਦੱਸਿਆ ਗਿਆ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅ...








