ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ 'ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ।
ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 'ਵਣ ਮਿੱਤਰ' ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ 'ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦ...








