Friday, October 2Malwa News
Shadow

Tag: hot news

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

Local
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

Local
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

Local
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ :        'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲ...
ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

ਡੇਂਗੂ ਵਿਰੁੱਧ ਜੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ 20 ਹੌਟਸਪੌਟਾਂ ‘ਚ ਘਰ-ਘਰ ਜਾ ਕੇ ਹੋਵੇਗੀ ਜਾਂਚ: ਆਸ਼ਿਕਾ ਜੈਨ

Local
ਹੁਸ਼ਿਆਰਪੁਰ, 24 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ‘ਡੇਂਗੂ ਤੇ ਵਾਰ’ ਅਭਿਆਨ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਨਰਸਿੰਗ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਦੇ 20 ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਦਾ ਅਭਿਆਨ ਪੂਰੀ ਗੰਭੀਰਤਾ ਅਤੇ ਨਿਰੰਤਰਤਾ ਨਾਲ ਚਲਾਇਆ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਸ ਅਭਿਆਨ ਦੀ ਸ਼ੁਰੂਆਤ 11 ਅਗਸਤ ਤੋਂ ਕਰ ਦਿੱਤੀ ਗਈ ਹੈ। ਇਸ ਤਹਿਤ 250 ਵਲੰਟੀਅਰਾਂ ਅਤੇ 20 ਲਾਰਵਾ ਚੈਕਰਾਂ ਰਾਹੀਂ ਘਰ-ਘਰ ਜਾ ਕੇ ਜਾਂਚ ਕੀਤੀ ਜਾਣੀ ਹੈ, ਜਦਕਿ ਇਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ 4 ਗਵਰਨੈਂਸ ਫੈਲੋਜ਼ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਐਸ.ਟੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇਸ ਅਭਿਆਨ ਵਿੱਚ ਭਾਗ ਲਿਆ ਹੈ।ਮੀਟਿੰਗ ਵਿੱਚ ਦੱਸਿਆ ਗਿਆ ਕਿ ...
ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 216ਵਾਂ ਦਿਨ: ਪੰਜਾਬ ਪੁਲਿਸ ਵੱਲੋਂ 651 ਥਾਈਂ ਛਾਪੇਮਾਰੀ; 460 ਕਾਬੂ

Hot News
ਚੰਡੀਗੜ੍ਹ, 24 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 216ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 651 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 216ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 460 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64,218 ਹੋ ਗਈਆਂ। ਇਸ ਤੋਂ ਇਲਾਵਾ 250 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

Breaking News
ਚੰਡੀਗੜ੍ਹ, 24 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ 'ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ...
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ  ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ (ਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ। ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ...
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

Breaking News
ਚੰਡੀਗੜ੍ਹ,24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ । ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਵ...
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ...