ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ : ਅਰਵਿੰਦ ਕੇਜਰੀਵਾਲ
ਪਟਿਆਲਾ, 30 ਮਈ : ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ।
ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜ...








