ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ...



