ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ
ਚੰਡੀਗੜ੍ਹ, 30 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।
ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ...




