ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ
ਚੰਡੀਗੜ੍ਹ, 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ 'ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ।ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ, “ਇਨ੍ਹਾਂ ਮਾਮਲਿਆਂ ਵਿੱਚ, 144 ਡਰੱਗ ਸਰਗਨਿਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਕੈਦ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ, ਜੋ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਨੂੰਨ ਲਾਗੂਕਰਨ ਅਤੇ ਨਿਆਂਇਕ ਪ੍ਰਕਿਰਿਆਵਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।” ਇਸ ਮੌਕੇ ਉਨ੍ਹਾਂ ਦੇ ਨਾਲ ਸ...








