ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਚੰਡੀਗੜ੍ਹ, 4 ਅਕਤੂਬਰ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ।ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ...








