ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ 'ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ।
ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਨਿਜੀ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।
ਪੰਜਾਬ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਐਸਐਸ ਸ੍ਰੀਵਾਸਤਵ ਨਾਲ ਇੱਥੇ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰੀ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਪੰਜਾਬ ਡੀਪੀਐਸ ਖਰਬੰਦਾ, ਏਡੀਜੀਪੀ...








