ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫ਼ਿਕੇਟ ਜਾਂ ਨੋ ਆਬਜੈਕਸ਼ਨ ਸਰਟੀਫ਼ਿਕੇਟ ਨੱਥੀ ਕਰਨਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫ਼ਨਾਮਾ, ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹ...






