ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 22 ਅਗਸਤ: 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
214ਵੇਂ ਦਿਨ, ਪੁਲਿਸ ਟੀਮਾਂ ਨੇ 352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ ।
ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
...








