ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ, ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
ਨੰਗਲ, 17 ਸਤੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਪੀਣ ਵਾਸਤੇ, ਸਿੰਜਾਈ ਲਈ ਅਤੇ ਇੰਡਸਟਰੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵਿੱਚ ਨਹਿਰੀ ਪਾਣੀ ਦੀ ਉਚਿਤ ਵਰਤੋਂ ਲਈ ਹਰੇਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਨਹਿਰਾਂ ਦੀ ਮੁਰੰਮਤ ਵੀ ਸਮੇਂ-ਸਮੇਂ ਉਪਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਬੀ.ਬੀ.ਐਮ.ਬੀ. ਵਿੱਚ ਪੰਜਾਬ ਦੇ ਕੋਟੇ ਦੀਆਂ ਆਸਾਮੀਆਂ ਲਈ ਪੰਜਾਬ ਦੇ ਹਿੱਸੇ ਦੀ ਭਰਤੀ ਪੂਰੀ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਤੋਂ ਪ...








