ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ
ਸੰਗਰੂਰ, 22 ਅਗਸਤ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਵੱਖ-ਵੱਖ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਨਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ, ਖੇਡਾਂ ਅਤੇ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪ੍ਰਗਟਾਵੇ ਨੂੰ ਪਹਿਚਾਣਨ ਅਤੇ ਆਪਣੀ ਖੁਸ਼ੀ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ...








