Wednesday, March 4Malwa News
Shadow

Tag: hot news

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

Hot News
ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ। ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ...
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ

Punjab News
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

Punjab News
ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।  ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ 'ਤੇ ਲਿਖਿਆ, ''ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ 'ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ... ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ।" ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ 'ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ 'ਆਪ' ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।...
ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।     ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ...
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

Breaking News
ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ

Hot News
ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ 'ਆਪ' ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ 'ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ 'ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। 'ਆਪ' ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ, ਦੋਵਾਂ ਨੇ ਆਪੋ-ਆਪਣੇ ਖੇਤਰਾਂ ਦੇ ਵਿਧਾਇਕਾਂ ਅਤੇ 'ਆਪ' ਟੀਮਾਂ ਦਾ ਸਹਿਯੋਗ ਅਤੇ ਮਿਹਨਤ ਲਈ ਧੰਨਵਾਦ ਕੀਤਾ।  ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ, ਆਮ ਆਦਮੀ ਪਾਰਟੀ (ਆਪ) ਦਾ ਦੋਵਾਂ ਹਲਕਿਆਂ ਵਿੱਚ ਵੋਟ ਸ਼ੇਅਰ ਵਧਿਆ ਹੈ ਅਤੇ ਅੰਤ ਵਿੱਚ ਪਾਰਟੀ ਬਹੁਤ ਹੀ ਘੱਟ ਫ਼ਰਕ ਨਾਲ ਪਿੱਛੇ ਰਹੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗੇ ਕੰਮ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ 'ਤੇ ਹੋਰ ਮਿਹਨਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ...
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

Breaking News
ਚੰਡੀਗੜ੍ਹ, 7 ਜੂਨ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲ...
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

Punjab News
ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣ...
ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ 'ਆਪ' ਦੇ ਸਾਰੇ  ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।  'ਆਪ' ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ...