ਭਗਵੰਤ ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਹੁਣ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ – ਡਾ. ਰਾਜਕੁਮਾਰ ਚੱਬੇਵਾਲ
ਹੁਸ਼ਿਆਰਪੁਰ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਚਾਰ ਵਿੱਚ ਕੁਝ ਕਹਿਣ ਦੀ ਲੋੜ ਹੀ ਨਹੀਂ ਪੈਂਦੀ। ਲੋਕ ਖ਼ੁਦ ਹੀ ਸਾਡੇ ਕੰਮਾਂ ਨੂੰ ਗਿਣਾਉਣ ਲੱਗ ਪੈਂਦੇ ਹਨ। ਸਾਡਾ ਜ਼ੀਰੋ ਬਿਜਲੀ ਦਾ ਬਿੱਲ ਲੋਕਾਂ ਵਿੱਚ ਬੋਲਦਾ ਹੈ। ਆਮ ਆਦਮੀ ਕਲੀਨਿਕ ਬੋਲਦਾ ਹੈ। ਨਹਿਰੀ ਪਾਣੀ ਬੋਲਦਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ, ਫਿਰ ਮੈਂ ਦੁੱਗਣੇ ਜੋਸ਼ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗਾ।
ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਡੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾ...







