Monday, May 18Malwa News
Shadow

Tag: hot news

ਕਮਜ਼ੋਰ ਵਰਗਾਂ ਲਈ 9.55 ਕਰੋੜ ਦੀ ਰਾਸ਼ੀ ਜਾਰੀ : ਬਲਜੀਤ ਕੌਰ

ਕਮਜ਼ੋਰ ਵਰਗਾਂ ਲਈ 9.55 ਕਰੋੜ ਦੀ ਰਾਸ਼ੀ ਜਾਰੀ : ਬਲਜੀਤ ਕੌਰ

Hot News
ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ...
ਮਨਰੇਗਾ ਵਰਕਰ ਹੋਣਗੇ ਬੀ.ਓ.ਸੀ. ਵੈਲਫੇਅਰ ਬੋਰਡ ‘ਚ ਸ਼ਾਮਲ

ਮਨਰੇਗਾ ਵਰਕਰ ਹੋਣਗੇ ਬੀ.ਓ.ਸੀ. ਵੈਲਫੇਅਰ ਬੋਰਡ ‘ਚ ਸ਼ਾਮਲ

Hot News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੀ.ਓ.ਸੀ. ਵੈਲਫੇਅਰ ਬੋਰਡ ਕੋਲ 28 ਮਾਰਚ, 2025 ਤੱਕ ਕੁੱਲ 11,16,651 ਉਸਾਰੀ ਕਿਰਤੀ ਰਜਿਸਟਰਡ ਹਨ। ਇਹ ਗਿਣਤੀ 1 ਜਨਵਰੀ 2022 ਨੂੰ 9,63,699 ਸੀ। ਇਸ ਹਿਸਾਬ ਨਾਲ ਪਿਛਲੇ ਸਵਾ ਤਿੰਨ ਸਾਲ ਦੌਰਾਨ 1,52,953 ਹੋਰ ਉਸਾਰੀ ਕਿਰਤੀ ਬੋਰਡ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਨਾਲ ਰਜਿਸਟਰਡ ਹੋਣ ਲਈ ਕਾਮੇ ਵੱਲੋਂ ਅਰਜੀ ਦਿੱਤੀ ਜਾਣੀ ਹੁੰਦੀ ਹੈ ਅਤੇ 145 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ।ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਸਮੇਂ-ਸਮੇਂ ‘ਤੇ ਬੋਰਡ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਉਸਾਰੀ ਕਾਮਿਆਂ ਨੂੰ ਬੋਰ...
ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

Local
ਫ਼ਰੀਦਕੋਟ 28 ਮਾਰਚ : ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸ. ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ  ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ ਸੀ ਐਫ ਸੀ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ ਸ੍ਰੀ ਰਾਮੇਸ਼ਵਰ ਦਾਸ, ਸ੍ਰੀ ਧਰਮਿੰਦਰ ਸਿੰਘ ਜਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜਰ ਹੋਏ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ ਸੀ ਐਫ ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 04 ਕੇਸ ਐਨ.ਐਸ.ਐਫ ਅਤੇ 01 ਕੇਸ ਐਨ.ਐਸ.ਕੇ ਸਕੀਮ ਅਧੀਨ ਜਿਨ੍ਹਾਂ ਦੀ ਰਕਮ 10,50,000 ਰੁਪਏ (ਦੱਸ ਲੱਖ ਪੰਜਾ ਹਜਾਰ ਰੁਪਏ) ਅਤੇ 07 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 7...
रमा महाराज जी की भागवत कथा 30 मार्च से 5 अप्रेल तक हसनपुर लुहारी उत्तरप्रदेश में

रमा महाराज जी की भागवत कथा 30 मार्च से 5 अप्रेल तक हसनपुर लुहारी उत्तरप्रदेश में

Hindi
शामली, 28 मार्च (नरेंद्र नागी) हसनपुर लुहारी(नया बांस मुहल्ला खेड़ा समीप) ब्लाक थानाभवन जिला-शामली उत्तरप्रदेश में नवरात्रि के पावन अवसर पर 30 मार्च से 5 अप्रेल तक श्रीमद् भागवत कथा सप्ताह ज्ञान यज्ञ कार्यक्रम का आयोजन होने जा रहा हैं| सुरेन्द्र कुमार शर्मा ने विज्ञप्ति माध्यम से बताया की अंबाला शहर हरियाणा की पूज्या साध्वी रमा शास्त्री जी महाराज संगीतमयी भागवत कथा का रसपान करायेंगी!कथा के पूर्व 30 मार्च को प्रात: 10 बजे कथा स्थल से कलश व भागवत भगवान की शोभायात्रा निकाली जायेगी|उक्त कथा नित्य दोपहर बाद 3 बजे से सायं 6 बजे तक चलेगी|कथा सहयोगी साध्वी कोमल महाराज व ब्रह्मचारी श्री मुन्ना शुक्ला पाठ व जाप करेंगे|भागवत समापन अवसर पर श्री कबीर जन कल्याण सेवाश्रम अंबाला के आचार्य सनातन चैतन्य जी महाराज व सहारनपुर के श्रीराम कथा व्यास महंत गुरु मिलन शास्त्री जी महाराज पधार कर मंच से भक्तों को संब...
ਵਿਧਾਨ ਸਭਾ ‘ਚ ਲੱਗਾ ਈਟ ਰਾਈਟ ਮੇਲਾ

ਵਿਧਾਨ ਸਭਾ ‘ਚ ਲੱਗਾ ਈਟ ਰਾਈਟ ਮੇਲਾ

Hot News
ਚੰਡੀਗੜ੍ਹ, 27 ਮਾਰਚ: ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ 'ਈਟ ਰਾਈਟ' ਮੇਲਾ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਮੇਲੇ ਵਿੱਚ ਸਵੈ-ਸਹਾਇਤਾ ਸਮੂਹਾਂ, ਫੂਡ ਇੰਡਸਟਰੀ ਦੇ ਖੋਜਕਰਤਾਵਾਂ, ਪੀਜੀਆਈ ਦੇ ਖੁਰਾਕ ਮਾਹਿਰਾਂ ਅਤੇ ਹੋਰ ਭਾਈਵਾਲਾਂ ਨੇ ਉਤਸ਼ਾਹ ਨਾਲ ਭਾਗੀਦਾਰੀ ਕੀਤੀ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੇਲਾ ਮੋਟੇ ਅਨਾਜ ਅਤੇ ਜੈਵਿਕ ਭੋਜਨ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਸੀ, ਜਿਸ ਵਿੱਚ ਮੋਟੇ ਅਨਾਜ ਦੀ ਖਿਚੜੀ, ਸ਼ੇਕ ਅਤੇ ਹਲਵਾ ਪਰੋਸਿਆ ਗਿਆ ਸੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਸਿਹਤਮੰਦ ਭੋਜਨ ਨੂੰ ਸਮਰਥਨ ਦੇਣ ਲਈ ਪੌਸ਼ਟਿਕ ਮੋਟੇ ਅਨਾਜ ਵਾਲੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੁੱਚੀ ਤੰਦਰੁਸਤੀ ਲਈ ਸੁਰੱਖਿਅਤ ਅਤੇ ਸੰਤੁਲਿਤ ਖੁਰ...
ਬਦਲਦਾ ਪੰਜਾਬ ਬੱਜਟ ਸੂਬੇ ਦੀ ਨੁਹਾਰ ਬਦਲੇਗਾ : ਚੀਮਾ

ਬਦਲਦਾ ਪੰਜਾਬ ਬੱਜਟ ਸੂਬੇ ਦੀ ਨੁਹਾਰ ਬਦਲੇਗਾ : ਚੀਮਾ

Breaking News
ਚੰਡੀਗੜ੍ਹ, 27 ਮਾਰਚ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2025-26 ਲਈ ਪੇਸ਼ ਕੀਤੇ ਗਏ "ਬਦਲਦਾ ਪੰਜਾਬ" ਬਜਟ 'ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਦਾ ਚਰਚਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ‘ਚ ਬਦਲਾਅ ਦੇ ਯੁੱਗ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। ਪਾਰਟੀ ਦੀ ਬਦਲਾਅ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜ ਗਰੰਟੀਆਂ ਨਾਲ ਸੱਤਾ ਵਿੱਚ ਆਈ ਸੀ, ਜਿਸਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਬਦਲਾਅ ਪ੍ਰਤੀ ਇਹ ਵਚਨਬੱਧਤਾ "ਬਦਲਦਾ ਪੰਜਾਬ" ਬਜਟ ਦੇ ਨਾਂਣ ਤੋਂ ਸਾਫ਼ ਝਲਕਦੀ ਹੈ। ਉਨ੍ਹਾਂ ਸਦਨ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਵਿੱਚੋਂ ਚਾਰ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ...
ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

Hot News
ਚੰਡੀਗੜ੍ਹ, 27 ਮਾਰਚ: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋ ਰਹੇ ਹਨ। ਸ੍ਰੀ ਜੱਗੀ ਨੇ 1992 ਵਿੱਚ ਬਤੌਰ ਪੀ.ਸੀ.ਐਸ. ਸਿਵਲ ਅਧਿਕਾਰੀ ਵਜੋਂ ਆਪਣੇ ਪ੍ਰਸ਼ਾਸਕੀ ਜੀਵਨ ਦੀ ਸ਼ੁਰੂਆਤ ਕੀਤੀ ਅਤੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਬਣੇ। ਵਿਭਾਗ ਵੱਲੋਂ ਪੰਜਾਬ ਭਵਨ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਜੱਗੀ ਦੀ ਸਖਸ਼ੀਅਤ ਬਾਰੇ ਬੋਲਦਿਆਂ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਕੁਸ਼ਲ ਤੇ ਸਮਰਪਿਤ ਅਧਿਕਾਰੀ ਦੱਸਿਆ।ਇਸ ਮੌਕੇ ਬੋਲਦਿਆਂ ਸ੍ਰੀ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰ...
ਕਾਂਗਰਸੀਆਂ ਨੇ ਸੁਰਖੀਆਂ ਬਟੋਰਨ ਲਈ ਢਕਵੰਜ ਰਚਿਆ : ਭਗਵੰਤ ਮਾਨ

ਕਾਂਗਰਸੀਆਂ ਨੇ ਸੁਰਖੀਆਂ ਬਟੋਰਨ ਲਈ ਢਕਵੰਜ ਰਚਿਆ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਉਤੇ ਗੈਰ-ਜ਼ਿੰਮੇਵਾਰਾਨਾ ਤੇ ਗੈਰ-ਪ੍ਰਸੰਗਕ ਬਿਆਨ ਦੇਣ ਅਤੇ ਮੀਡੀਆ 'ਚ ਸੁਰਖੀਆਂ ਬਟੋਰਨ ਦੀ ਲਾਲਸਾ ਪੂਰੀ ਕਰਨ ਲਈ ਢਕਵੰਜ ਕਰਨ ਉਪਰ ਤਿੱਖਾ ਹਮਲਾ ਕੀਤਾ। ਵਿਧਾਨ ਸਭਾ ਸੈਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੈਸ਼ਨ ਵਿੱਚ ਰੁਕਾਵਟ ਪਾਉਣ ਦੇ ਆਦੀ ਹਨ, ਉਹ ਮੀਡੀਆ ਦਾ ਧਿਆਨ ਖਿੱਚਣ ਲਈ ਮਾਮੂਲੀ ਮੁੱਦਿਆਂ 'ਤੇ ਅਕਸਰ ਵਾਕਆਊਟ ਕਰ ਦਿੰਦੇ ਹਨ। ਵਿਰੋਧੀ ਧਿਰਾਂ ਉਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਵਿਰੋਧੀ ਧਿਰ 1999 ਤੋਂ ਵਾਤਾਵਰਣ ਲਈ ਕੰਮ ਕਰ ਰਹੇ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸਾਖ 'ਤੇ ਸਵਾਲ ਉਠਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ 1975 ਦੇ ਵਿਸ਼ਵ ਕੱਪ ਹਾਕੀ ਦੀ ਜੇਤੂ ਟੀਮ ਵਿਧਾਨ ਸਭਾ ਦੀ ਗੈਲਰੀ ਵਿੱਚ ਬੈਠੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸੀਚੇਵਾਲ ਦੀਆਂ ਡਿਗਰੀਆਂ ਬਾਰੇ ਪੁੱਛਣ ਵਾਲੇ ਇਹ ਭੁੱ...
ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍...
ਬੱਜਟ ‘ਚ ਸਾਰੇ ਵਰਗਾਂ ਦਾ ਖਿਆਲ ਰੱਖਿਆ : ਟੀਨੂੰ

ਬੱਜਟ ‘ਚ ਸਾਰੇ ਵਰਗਾਂ ਦਾ ਖਿਆਲ ਰੱਖਿਆ : ਟੀਨੂੰ

Punjab Politics
ਚੰਡੀਗੜ੍ਹ, 27 ਮਾਰਚ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਪੰਜਾਬ ਦੇ ਬਜਟ 2025-26 ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਬਜਟ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ। ਵੀਰਵਾਰ ਨੂੰ ਜਲੰਧਰ ਵਿੱਚ ‘ਆਪ’ ਆਗੂ ਤਰਨਦੀਪ ਸਿੰਘ ਸੰਨੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।ਪਵਨ ਟੀਨੂੰ ਨੇ ਵਿਸ਼ੇਸ਼ ਤੌਰ 'ਤੇ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦੇ ਤਹਿਤ ਦਲਿਤ ਪਰਿਵਾਰਾਂ ਵੱਲੋਂ 31 ਮਾਰਚ 2020 ਤੱਕ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੇ ਫੈਸਲੇ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 4650 ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ ਹੈ ਜੋ ਉੱਚ ਵਿਆਜ ਦਰਾਂ ਅਤੇ ਵਿੱਤੀ ਮੁਸ਼ਕਲਾਂ ਕਾਰਨ ਅਦਾਇਗੀਆਂ ਕਰਨ ਤੋਂ ਅਸਮਰੱਥ ਸਨ। ਉਨ੍ਹਾਂ ਇਸ ਲਈ ਕ...