ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ
ਫ਼ਤਿਹਗੜ੍ਹ ਸਾਹਿਬ, 2 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ 'ਆਪ' ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ।
ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ...






