ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ
ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।
ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕ...








