ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਗ੍ਰਿਫਤਾਰ
ਫਰੀਦਕੋਟ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀ...







