ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾ...








