ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ।
ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤ...







