ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬ...








