Saturday, November 14Malwa News
Shadow

Tag: hot news

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਤਲਵੰਡੀ ਸ਼ੋਭਾ ਸਿੰਘ, ਤਰਨ ਤਾਰਨ; ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਖੋਹਾਲਾ ਅਤੇ ਮੌਜੂਦਾ ਪਤਾ ਮੈਕਸ ਸਿਟੀ ਜੰਡਪੀਰ ਕਲੋਨੀ, ਅੰਮ੍ਰਿਤਸਰ; ਕਮਲ ਵਾਸੀ ਸੰਧੂ ਕਲੋਨੀ ਅੰਮ੍ਰਿਤਸਰ; ਅਜੈ ਸਿੰਘ ਉਰਫ਼ ਕਾਕਾ ਵਾਸੀ ਏਸਮਾ ਅਸਟੇਟ ਅੰਮ੍ਰਿਤਸਰ ਅਤੇ ਸਵਰਨ ਸਿੰਘ ਵਾਸੀ ਸੈਕਟਰ 17, ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਪਿਸਤੌਲਾਂ ਵਿੱਚ ਇੱਕ .30 ਬੋਰ ਟਿਸਾਸ ਜ਼ਿਗਾ...
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ*

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ*

Hot News
*ਚੰਡੀਗੜ੍ਹ, 10 ਨਵੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 100.65 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਜਾਈ ਦੇ ਦੋ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਨਾਲ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਰਕਬੇ ਨੂੰ ਨਹਿਰੀ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਦੇ ਸਿੰਜਾਈ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਵਿੱਚ 1-ਆਰ ਡਿਸਟ੍ਰੀਬਿਊਟਰੀ ਸਿਸਟਮ ਦੀ 64.11 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਅਤੇ 36.54 ਕਰੋੜ ਰੁਪਏ ਦੀ ਕਪੂਰੀ ਲਿਫਟ ਸਿੰਜਾਈ ਸਕੀਮ ਸ਼ਾਮਲ ਹੈ। ਇਸ ਸਕੀਮ ਰਾਹੀਂ ਪਟਿਆਲਾ ਜ਼ਿਲ੍ਹੇ ਦੇ 20 ਪਿੰਡਾਂ ਦੇ 20,719 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਭਰੋਸੇਯੋਗ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਪ...
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

Hot News
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ। ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰ...
 ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

 ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Hot News
ਚੰਡੀਗੜ੍ਹ, 10 ਨਵੰਬਰ:  ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੱਸਿਆਈ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦ...
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 10 ਨਵੰਬਰ:* ਪੰਜਾਬ ਖਣਿਜ ਖੋਜ ਦੇ ਨਵੇਂ ਦੌਰ ਵਿੱਚ ਪ੍ਰਵੇਸ਼ ਕਰਨ ਜਾ ਰਿਹਾ ਹੈ। ਸੂਬੇ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਵੱਲੋਂ ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 35 ਬੋਰਹੋਲਜ਼ (ਧਰਤੀ ਵਿੱਚ ਡੂੰਘੀਆਂ ਖੁਦਾਈਆਂ) ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਪੰਜ ਹੋਰ ਬੋਰਹੋਲਜ਼ ਦੀ ਖੁਦਾਈ ਕੀਤੀ ਜਾਵੇਗੀ। ਇਸ ਨਾਲ ਇਸ ਖੋਜ ਪ੍ਰੋਗਰਾਮ ਤਹਿਤ ਕੁੱਲ ਬੋਰਹੋਲਜ਼ ਦੀ ਗਿਣਤੀ 40 ਹੋ ਜਾਵੇਗੀ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਅਣਵਰਤੀ ਖਣਿਜ ਸਮਰੱਥਾ ਨੂੰ ਵਰਤੋਂ ਵਿੱਚ ਲਿਆਉਣ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਭਾਰਤ ਨੂੰ ਆਤਮ-ਨਿਰਭਰ ਬਣਾਉਣ ਲਈ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮਾਮਲਾ ਉਠਾਉਂਦੀ ਆ ਰਹੀ ਹੈ। ਗੋਆ ਵਿਖੇ 5 ਅਤੇ 6 ਨਵੰਬਰ ਨੂੰ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਸ੍ਰੀ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

Hot News
ਚੰਡੀਗੜ੍ਹ, 10 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 406 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 294ਵੇਂ ਦਿਨ, ਪੁਲਿਸ ਟੀਮਾਂ ਨੇ 87 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ ਨੌਂ ਹਥਿਆਰ ਬਰਾਮਦ ਹੋਏ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,529 ਹੋ ਗਈ ਹੈ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ...
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ, ਨੂੰ ਇੱਕ ਰੌਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) — 22 ਨੈਟੋ ਐਂਟੀ-ਟੈਂਕ ਮਿਜ਼ਾਈਲ ਲਾਂਚਰ, ਦੋ 9ਐਮਐਮ ਗਲੌਕ ਪਿਸਤੌਲਾਂ, 106 ਜ਼ਿੰਦਾ ਕਾਰਤੂਸਾਂ, 7.9 ਕਿਲੋ ਹੈਰੋਇਨ, 5.1 ਕਿਲੋ ਅਫੀਮ ਅਤੇ 2.3 ਕਿਲੋ 'ਆਈਸੀਈ' (ਮੈਥਾਮਫੇਟਾਮਾਈਨ) ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ (20) ਵਾਸੀ ਪਿੰਡ ਚੀਚਾ; ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਸਿੰਘ ਉਰਫ਼ ਨਵ (25) ਵਾਸੀ ਪਿੰਡ ਧਾਰੀਵਾਲ, ਲੋਪੋਕੇ; ਬਲਕਾਰ ਸਿੰਘ (41) ਵਾਸੀ ਕੋ...
ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ: ਸ੍ਰਿਸ਼ਟੀ ਦੀ ਰਚਨਾ ਅਤੇ ਨਿਰਮਾਣ ਕਾਰਜਾਂ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਨਵੀਂ ਸੇਧ ਦੇ ਕੇ ਮਿਹਨਤ, ਹੁਨਰ ਅਤੇ ਸਿਰਜਣਾਤਮਕਤਾ ਦੀ ਮਹੱਤਤਾ ਸਮਝਾਈ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਿਕਾਸ ਵਿੱਚ ਵੀ ਕਿਰਤੀਆਂ ਅਤੇ ਸ਼ਿਲਪਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ। ਇੱਥੇ ਕਾਰੀਗਰਾਂ ਵੱਲੋਂ ਕਲਾ ਅਤੇ ਸੱਭਿਆਚਾਰ ਦੇ ਜੋ ਬੇਮਿਸਾਲ ਨਮੂਨੇ ਪੇਸ਼ ਕੀਤੇ ਗਏ ਹਨ, ਉਨ੍ਹਾਂ ਦੀ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੰਭੀਰਪੁਰ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਅਤੇ ਭੰਡਾਰੇ ਵਿੱਚ ਸ਼ਿਰਕਤ ਕਰਦਿਆਂ ਕੀਤਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਕਿਰਤੀ ਵਰਗ ਅਤੇ ਸ਼ਿਲਪਕਾਰਾਂ ਨੂੰ ਨਿਰਮਾਣ ਕਾਰਜਾਂ ਵਿੱਚ ਨਵੀਂ ਤਕਨਾਲੋਜੀ ਅਤੇ ਹੁਨਰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਤਿਹਾਸ ਵਿੱਚ ਉਨ੍ਹਾਂ ਵੱਲੋਂ ਕੀਤੇ ...
ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ, 9 ਨਵੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ। ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸ...
ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 9 ਨਵੰਬਰ- ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ ਕਿਤੇ ਵੀ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਲਈ ਵਾਪਸ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਨੇ ਮਹਿਜ਼ ਛੇ ਮਹੀਨਿਆਂ ਵਿੱਚ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਵਾਪਸ ਲਿਆਂਦਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਕਰਨ ਵਿੱਚ ਨਾਕਾਮ ਰਹੀਆਂ ਸਨ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੇਮਿਸਾਲ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1.61 ਲੱਖ ਛਾਪੇਮਾਰੀਆਂ ਕੀਤੀਆਂ ਹਨ ਅਤੇ 2,162 ਇਸ਼ਤਿਹਾਰੀ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਸਭ ਤੋਂ ਤਾਜ਼ਾ ਸਫ਼ਲਤਾ ਇਥੋਪੀਆ ਤੋਂ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਦਾ ਦੇਸ਼ ਨਿਕਾਲਾ ਹੈ, ਜਿਸ 'ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ 30 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੈਦਾ ਹੋਏ ਅਤੇ ਪਲ਼ੇ ਗੈਂਗਸਟਰ,...