ਭਾਜਪਾ ਨੇ ਰਣਨੀਤੀ ਤਹਿਤ ਕੁਝ ਆਗੂ ਅਜਿਹੇ ਰਖੇ ਹੋਏ ਹਨ ਜਿਨ੍ਹਾਂ ਦਾ ਕੰਮ ਸਿਰਫ ਨਫਰਤ ਭਰੇ ਬਿਆਨ ਦੇਣਾ ਹੈ- ਕੰਗ
ਚੰਡੀਗੜ੍ਹ, 25 ਸਤੰਬਰ : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ।
ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ...






