ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 15 ਸਤੰਬਰ: ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਗਰੀਨ ਊਰਜਾ ਦੇ ਉਤਪਾਦਨ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ‘ਚੋਂ ਇੱਕ ਹੈ।
ਇੱਥੇ ਪਰੇਡ ਗਰਾਊਂਡ ਵਿਖੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਕਰਵਾਏ ਗਏ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ...







