Tuesday, March 31Malwa News
Shadow

Tag: hot news

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ

Breaking News
ਚੰਡੀਗੜ੍ਹ, 15 ਮਈ : ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ...
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਤਾਇਨਾਤ ‘ਰੋਡ ਸੇਫ਼ਟੀ ਫੋਰਸ’ ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ 

Breaking News
ਫ਼ਤਿਹਗੜ੍ਹ ਸਾਹਿਬ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਜ਼ਰੂਰ ਪਾਉਣ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਸਾਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਚੁਣਨ ਦਾ ਅਧਿਕਾਰ ਮਿਲਿਆ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਇਹ ਵੋਟਰ ਕਾਰਡ ਦਿੱਤਾ ਹੈ, ਇਸ ਲਈ ਯਕੀਨੀ ਤੌਰ 'ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਆਪਣੀ ਪਸੰਦ ਦੇ ਨੁਮਾਇੰਦੇ ਦੀ ਚੋਣ ਕਰੋ। ਲਾਲਚ ਜਾਂ ਗੁੰਮਰਾਹ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨਾ। ਗੁਰਪ੍ਰੀਤ ਜੀਪੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਚੁਣੋ ਜੋ ਤੁਹਾਡੇ ਦੁੱਖ ਦਰਦ ਨੂੰ ਸਮਝਦਾ ਹੋਵੇ। ਗੁਰਪ੍ਰੀਤ ਜੀਪ...
ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

Punjab News
ਚੰਡੀਗੜ੍ਹ, 14 ਮਈ : ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ | ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ 'ਚ ਸ਼ਾਮਲ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਐਮ.ਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਮਨੀਸ਼ ਕੁਮਾਰ ਦੇ ਨਾਲ ਆਜ਼ਾਦ ਕੌਂਸਲਰ ਅਸ਼ੋਕ ਰਾਮ (ਮੀਤ ਪ੍ਰਧਾਨ ਨਗਰ ਕੌਂਸਲ) ਗੁਰਪਾਲ ਸਿੰਘ (ਆਜ਼ਾਦ ਕੌਂਸਲਰ), ਬਲਵੀਰ...
ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

Breaking News
ਨਵਾਂਸ਼ਹਿਰ, 13 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ 'ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ 'ਆਪ' ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ 'ਆਪ' ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ 'ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ। ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ 'ਰਾਜਵਾੜੇ' ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ 'ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ। ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ 'ਝਾੜੂ' ਨੂੰ ਦੇਣ, ਅਰਵਿੰਦ ਕੇਜਰੀਵਾਲ ਨ...
ਪੰਜਾਬ ‘ਚ ਲੋਕ ਸਭਾ ਦੀ ਦੌੜ ‘ਚ ‘ਆਪ’ ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ‘ਚ ਲੋਕ ਸਭਾ ਦੀ ਦੌੜ ‘ਚ ‘ਆਪ’ ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ

Hot News
ਚੰਡੀਗੜ੍ਹ, 13 ਮਈ : ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ 'ਆਪ' 'ਚ ਸ਼ਾਮਲ ਹੋ ਕੇ ਅੱਧੀ ਦਰਜਨ ਤੋਂ ਵੱਧ ਸੀਟਾਂ 'ਤੇ ਪਾਰਟੀ ਨੂੰ ਹੁਲਾਰਾ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੀਐਮ ਮਾਨ ਨੇ ਕਿਹਾ ਕਿ 'ਆਪ' 'ਚ ਹਰ ਵਰਗ ਦੇ ਚੰਗੇ ਲੋਕਾਂ ਲਈ ਹਮੇਸ਼ਾ ਦਰਵਜੇ ਖੁੱਲ੍ਹੇ ਹਨ। ਅਸੀਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਮਿਸ਼ਨ ਲਈ ਪੰਜਾਬ ਨੂੰ ਪਿਆਰ ਕਰਨੇ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਲ ਕਰਕੇ ਖ਼ੁਸ਼ ਹਾਂ। ਗੁਰਦਾਸਪੁਰ 'ਚ 'ਆਪ' ਨੂੰ ਵੱਡਾ ਹੁਲਾਰਾ, ਸਵਰਨ ਸਲਾਰੀਆ ਪਾਰਟੀ 'ਚ ਹੋਏ ਸ਼ਾਮਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ 'ਚ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਸਵਰਨ ਸਲਾਰੀਆ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ...
ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

ਭਗਵੰਤ ਮਾਨ ਨੇ ਦਿੱਤਾ ਸੁਰਜੀਤ ਪਾਤਰ ਦੀ ਅਰਥੀ ਨੂੰ ਮੋਢਾ

Breaking News
ਲੁਧਿਆਣਾ, 13 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ। ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਜੀ ਦੀ ਅੰਤਿਮ ਯਾਤਰਾ ਵਿਚ ਪਹੁੰਚ ਕੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਡਾ. ਸੁਰਜੀਤ ਸਿੰਘ ਪਾਤਰ ਦੇ ਪਰਿਵਾਰਿਕ ਮੈਂਬਰਾਂ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਡਾ.ਪਾਤਰ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੂੰ ਹੰਝੂਆਂ ਨਾਲ ਅੰਤਿਮ ਵਿਦਾਈ ਦਿੱਤੀ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’ ਅਤੇ ‘ਪੰਜਾਬੀ ਮਾਂ ਬੋਲੀ ਦੀ ਰਾਖੀ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ 'ਆਪ' ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰ...
ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ – ਕੇਜਰੀਵਾਲ

Breaking News
ਨਵੀਂ ਦਿੱਲੀ 12 ਮਈ : ‘‘ਆਪ’’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਨਵੀਂ ਦਿੱਲੀ ਸੀਟ ਤੋਂ ਇੰਡੀਆ ਗੱਠਜੋੜ ਦੇ ‘‘ਆਪ’’ ਉਮੀਦਵਾਰ ਸੋਮਨਾਥ ਭਾਰਤੀ ਅਤੇ ਦੱਖਣ ਦਿੱਲੀ ਤੋਂ ਉਮੀਦਵਾਰ ਮਹਾਬਲ ਮਿਸ਼ਰਾ ਦੇ ਸਮਰਥਨ ਵਿੱਚ ਰੋਡ ਸ਼ੋ ਕੀਤਾ । ਰੋਡ ਸ਼ੋ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਦਿੱਲੀ ਵਾਲਿਆਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣਾ ਸਮਰਥਨ ਅਤੇ ਭਰੋਸਾ ਦਿੱਤਾ ਕਿ 25 ਮਈ ਨੂੰ ਦਿੱਲੀ ਵਿਚੋਂ ਭਾਜਪਾ ਗਈ । ਜਨਤਾ ਤੋਂ ਮਿਲ ਰਹੇ ਪਿਆਰ ਅਤੇ ਸਮਰਥਨ ਉੱਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਲਈ ਚੰਗੇ ਸਕੂਲ - ਹਸਪਤਾਲ ਬਣਾਏ । 24 ਘੰਟੇ ਅਤੇ ਮੁਫ਼ਤ ਬਿਜਲੀ ਅਤੇ ਇਲਾਜ ਦਾ ਪ੍ਰਬੰਧ ਕਰ ਦਿੱਤਾ, ਇਸ ਲਈ ਇਨ੍ਹਾਂ ਨੇ ਮੈਨੂੰ ਜੇਲ੍ਹ ਭੇਜਿਆ । ਜੇਕਰ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਤੁਹਾਡਾ ਫ਼ਰੀ ਬਿਜਲੀ - ਪਾਣੀ ਰੋਕ ਦੇਣਗੇ ਅਤੇ ਸਰਕਾਰੀ ਸਕੂਲ - ਹਸਪਤਾਲ ਖ਼ਰਾਬ ਕਰ ਦੇਵਾਂਗੇ । ਲੇਕਿਨ ਜੇਕਰ ਤੁਸੀਂ ਦੱਬ ਕੇ ਝਾੜੂ ਦਾ ਬਟਨ ਦਬਾ ਦਿੱਤਾ ਤਾਂ ਮੈਨੂੰ ਜੇਲ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਦੌਰਾ...
ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ

Breaking News
ਲੁਧਿਆਣਾ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਉਂ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਰੋਡ ਸ਼ੋਅ ਵਿੱਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ਕਿਹਾ- 'ਬਿੱਟੂ ਤੇ ਰਾਜਾ ਗੱਪੀ, ਜਿੱਤੇਗਾ ਸਾਡਾ ਪੱਪੀ'। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਜਦੋਂ ਕਿ ਲੋਕ ਪਿਛਲੇ ਮੁੱਖ ਮੰਤਰੀ ਨੂੰ ‘ਕਾਕਾ ਜੀ’ ਅਤੇ ‘ਰਾਜਾ ਸਾਬ੍ਹ’ ਵਰਗੇ ਵੱਡੇ-ਵੱਡੇ ਸ਼ਬਦਾਂ ਨਾਲ ਬੁਲਾਉਂਦੇ ਸਨ। ਇਹੀ ਮੇਰੇ ਪ੍...
ਤਸਕਰੀ ਰੈਕਟ ਦਾ ਕੀਤਾ ਪਰਦਾਫਾਸ਼, ਅਸਲਾ ਬਰਾਮਦ

ਤਸਕਰੀ ਰੈਕਟ ਦਾ ਕੀਤਾ ਪਰਦਾਫਾਸ਼, ਅਸਲਾ ਬਰਾਮਦ

Hot News
ਜਲੰਧਰ, 9 ਮਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ  ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ  ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ  ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ  ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ...
ਅਕਾਲੀ ਦਲ ਦਾ ਉਮੀਦਵਾਰ ਹੋਇਆ ਆਪ ‘ਚ ਸ਼ਾਮਲ

ਅਕਾਲੀ ਦਲ ਦਾ ਉਮੀਦਵਾਰ ਹੋਇਆ ਆਪ ‘ਚ ਸ਼ਾਮਲ

Punjab News
ਚੰਡੀਗੜ੍ਹ, 9 ਮਈ : ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਵੀਰਵਾਰ ਨੂੰ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟੇਰਲਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ 'ਆਪ' ਪਰਿਵਾਰ ਵਿਚ ਸਵਾਗਤ ਕੀਤਾ। ਹਰਦੀਪ ਸਿੰਘ ਬੁਟੇਰਲਾ ਚੰਡੀਗੜ੍ਹ ਤੋਂ ਤਿੰਨ ਵਾਰ ਵਾਰਡ ਕੌਂਸਲਰ ਰਹਿ ਚੁੱਕੇ ਹਨ। ਉਹ ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਚੰਡੀਗੜ੍ਹ ਦੇ ਲੋਕਾਂ ਵਿੱਚ ਉਨ੍ਹਾਂ ਦੀ ਕਾਫੀ ਮਜ਼ਬੂਤ ਪਕੜ ਕਾਰਨ ਅਕਾਲੀ ਦਲ ਨੇ ਉਨ੍ਹਾਂ ਨੂੰ ਇਸ ਵਾਰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਕੀਤਾ ਸੀ। ਉੱਥੇ ਹੀ ਹਰਦੀਪ ਸਿੰਘ ਵੱਲੋਂ ਪਾਰਟੀ ...