ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 18 ਅਗਸਤ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ 'ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ 'ਐਕਸ' 'ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ, ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ...








