Friday, October 2Malwa News
Shadow

Tag: hot news

ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਵਿਖੇ ਸਾਂਝੀਆਂ ਕਰ ਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 51 ਹਜ਼ਾਰ ਦੀ ਮਾਲੀ ਸਹਾਇਤਾ ਭੇਟ

Local
ਸੰਗਰੂਰ, 18 ਅਗਸਤ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਪਿੰਗਲਵਾੜਾ ਸੰਗਰੂਰ ਵਿਖੇ ਰਹਿੰਦੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨਾਲ ਕੇਕ ਕੱਟਿਆ ਅਤੇ ਉਨ੍ਹਾਂ ਨਾਲ ਆਪਣੇਪਣ ਤੇ ਸਨੇਹ ਦੇ ਕੁਝ ਪਲ ਬਿਤਾਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਗਲਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਤਨਖਾਹ ਵਿੱਚੋਂ 51,000 ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਪਿੰਗਲਵਾੜਾ ਦੇ ਸਾਥੀਆਂ ਲਈ ਲੋੜੀਂਦੀ ਰਾਸ਼ਨ ਸਮੱਗਰੀ ਵੀ ਮੁਹੱਈਆ ਕਰਵਾਈ ਗਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਨ੍ਹਾਂ ਲਈ ਜਨਮ ਦਿਨ ਦੀ ਅਸਲ ਖੁਸ਼ੀ ਆਪਣੇ ਪਰਿਵਾਰ ਅਤੇ ਦੋਸਤਾਂ ਤਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੈ, ਜਿਨ੍ਹਾਂ ਨੂੰ ਪਿਆਰ, ਸਨੇਹ ਅਤੇ ਆਪਣੇਪਣ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਗਲਵਾੜਾ ਵਿਖੇ ਰਹਿੰਦੇ ਸਾਥੀਆਂ ਨ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

Local
ਫਾਜ਼ਿਲਕਾ 18 ਅਗਸਤ…ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਉਦਘਾਟਨ ਕੀਤਾ ਅਤੇ 10 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੀ ਚਾਰਦਵਾਰੀ ਤੇ ਸ਼ੈਡ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਤੀਰਵਾਲਾ ਪਿੰਡ ਵਿੱਚ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੀ ਮੰਗ ਸੀ ਇਹ 7 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਚਾਰਦੀਵਾਰੀ ਤੇ ਸੈੱਡ ਬਣਾਉਣ 10 ਲੱਖ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤੇ ਹੋ ਰਹੇ ਹਨ, ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ 10 ਲੱਖ, ਵਾਟਰ ਵਰਕਸ ਦੀ ਚਾਰਦੀਵਾਰੀ ਤੇ 7 ਲੱਖ ਅਤੇ ਗਲੀਆਂ ਨਾਲੀਆਂ ਤੇ 8 ਲੱਖ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁੱਝ ਕੁ ਵਿਕਾਸ ਦੇ ਕੰਮ ਹੋ ਗਏ ਹਨ ਜਿਨ੍ਹਾਂ ਦੇ ਅੱਜ ਉਦਘਾਟਨ ਕਰ ਦਿੱਤੇ ਗਏ ਹਨ ਤੇ ਕੁੱਝ ਜੋ ਹੋਣ ਵਾਲੇ ਰਹਿੰਦੇ ਹਨ ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ।ਉਨ੍ਹਾਂ ਕਿਹਾ...
ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

Hot News
ਭਵਾਨੀਗੜ੍ਹ, 18 ਅਗਸਤ:  ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

Hot News
ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।              ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂ...
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

Hot News
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=-  ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ। ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾ...
ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

Hot News
ਕੋਟਕਪੂਰਾ, 18 ਅਗਸਤ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿੱਚ ਉਪਲਬਧੀ ਹਾਸਲ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਮੌੜ ਦੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਸੰਦੀਪ ਸਿੰਘ ਨੂੰ 21 ਹਜ਼ਾਰ ਰੁਪਏ ਦਾ ਚੈੱਕ ਸੌਂਪ ਕੇ ਉਸਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਮੌੜ ਨੂੰ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ 21 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਇਲਾਵਾ ਪਿੰਡ ਪੱਕਾ ਦੇ ਸ਼ਹੀਦ ਊਧਮ ਸਿੰਘ ਕਲੱਬ ਨੂੰ ਖੇਡਾਂ ਅਤੇ ਜਿੰਮ ਦਾ ਸਾਮਾਨ ਖਰੀਦਣ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਨਿਵੇ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

Hot News
ਜਲੰਧਰ, 18 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਡੀ.ਏ.ਵੀ. ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਬਾਗਬਾਨੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ ਹੈ, ਜਿਸ ਵਿੱਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਅਸਮਾਨਤਾ ਨਾ ਹੋਵੇ, ਅਜਿਹਾ ਸਮਾਜ ਜੋ ਬਰਾਬਰੀ, ਨਿਆਂ, ਦ...
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

Breaking News
ਚੰਡੀਗੜ੍ਹ 18 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

Breaking News
ਚੰਡੀਗੜ੍ਹ, 18 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ। ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ  ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ । ਸਪੀਕਰ ਨੇ ਖੇਤੀਬਾੜੀ ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ  ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ...
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

Hot News
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ। ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈ...