ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਚੰਡੀਗੜ੍ਹ, 11 ਨਵੰਬਰ: ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਕਿਸਾਨਾਂ ਦਾ ਸਲਾਹਕਾਰ ਮਹਿਕਮਾ ਹੈ ਜ਼ੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ਤੇ ਲਾਹੇਵੰਦ ਸਲਾਹ ਦਿੰਦਾ ਹੈ।
ਸ੍ਰੀ ਭਗਤ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਕੋਸ਼ਿਸ਼ ਸਦਕਾ ਪੰਜਾਬ ਰਾਜ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਧੀਨ ਵੱਡੇ ਪੱਧਰ ਤੇ ਬਾਗ਼ ਲਗਾਏ ਗਏ ਹਨ ਜਿਸ ਨਾਲ ਜਿੱਥੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫਲਾਂ ਦੀ ਉਪਲਬਧਤਾ ਵਧੀ ਹੈ ਉਥੇ ਨਾਲ ਹੀ ਸੂਬੇ ਦੇ ਵਾਤਾਵਰਨ ਵਿਚ ਸੁਧਾਰ ਹੋਇਆ ਹੈ ਕਿਉਂਕਿ ਬਾਗਾਂ ਕਾਰ...








