ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਦੀ ਸ਼ੁਰੂਆਤ : ਮਹਿੰਦਰ ਭਗਤ
ਚੰਡੀਗੜ੍ਹ, 8 ਨਵੰਬਰ : ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋ...








