Friday, May 15Malwa News
Shadow

Tag: hot news

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

Breaking News
ਬਠਿੰਡਾ, 24 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ...
ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ;  ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ

Punjab News
ਚੰਡੀਗੜ੍ਹ, 24 ਅਕਤੂਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।  ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ।  ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪ...
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

Hot News
ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ  ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ...
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

Hot News
ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ। ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆਂ ਵ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

Punjab News
ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕ...
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ

Punjab News
ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ  ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ। ਇਸ ਦੌਰਾਨ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ। ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕ...
ਅਕਾਲੀ ਦਲ ਬਾਦਲ ਨੇ ਕੀਤਾ ਜ਼ਿਮਣੀ ਚੋਣਾ ਨਾ ਲੜਨ ਦਾ ਐਲਾਨ

ਅਕਾਲੀ ਦਲ ਬਾਦਲ ਨੇ ਕੀਤਾ ਜ਼ਿਮਣੀ ਚੋਣਾ ਨਾ ਲੜਨ ਦਾ ਐਲਾਨ

Hot News
ਚੰਡੀਗੜ੍ਹ 24 ਅਕਤੂਬਰ : ਪੰਥਕ ਸੰਕਟ ਨਾਲ ਘਿਰੀ ਸ਼੍ਰੋਮਣੀ ਅਕਾਲੀ ਦਲ (SAD) ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਉਪ-ਚੋਣਾਂ ਨਹੀਂ ਲੜੇਗੀ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਲਗਭਗ ਦੋ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਹੋਇਆ, ਜਿਸ ਤੋਂ ਬਾਅਦ ਇਹ ਫੈਸਲਾ ਹੋਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ SGPC ਦੇ ਪ੍ਰਧਾਨ ਅਹੁਦੇ ਦੀ ਚੋਣ ਵਿੱਚ ਪਾਰਟੀ ਹਿੱਸਾ ਲਵੇਗੀ।ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਹਮੇਸ਼ਾ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। 31 ਤਾਰੀਖ਼ ਨੂੰ ਉਹ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋ ਗਏ ਸਨ। ਪਰ ਸਮਾਂ ਕਾਫ਼ੀ ਨਿਕਲ ਗਿਆ ਸੀ। ਕਈ ਵਾਰ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਗਈ ਫੈਸਲਾ ਸੁਣਾਇਆ ਜਾਵੇ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ-ਚੋਣਾਂ ਹਨ। ਲੋਕ ਚਾਹੁੰਦੇ ਸਨ ਕਿ ਗਿੱਦੜਬਾਹਾ ਹਲਕੇ ਤੋਂ ਪ੍ਰਧਾਨ ਸੁਖਬੀਰ ਬ...
ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ : ਰਾਜਪਾਲ ਵਲੋਂ ਮਨਜੂਰੀ

ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ : ਰਾਜਪਾਲ ਵਲੋਂ ਮਨਜੂਰੀ

Breaking News
ਚੰਡੀਗੜ੍ਹ 24 ਅਕਤੂਬਰ : ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਵਾਲੀ ਖਬਰ ਆਈ ਹੈ ਕਿ ਹੁਣ ਜਲਦੀ ਹੀ ਪੰਜਾਬ ਵਿਚੋਂ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਹੋ ਜਾਵੇਗੀ। ਭਾਵੇਂ ਇਸ ਸਬੰਧੀ ਪਹਿਲਾਂ ਵੀ ਸਰਕਾਰ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ, ਪਰ ਅਜੇ ਤੱਕ ਤਹਿਸੀਲਦਾਰਾਂ ਵਲੋਂ ਐਨ ਓ ਸੀ ਦੀ ਸ਼ਰਤ ਖਤਮ ਨਹੀਂ ਕੀਤੀ ਗਈ ਸੀ। ਹੁਣ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਜਿਸਟਰੀ ਤੋਂ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਤੋਂ ਪਹਿਲਾਂ ਇਹ ਸ਼ਰਤ ਖਤਮ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਬਿੱਲ ਪਾਸ ਕੀਤਾ ਗਿਆ ਸੀ। ਇਹ ਬਿੱਲ ਪਾਸ ਹੋਣ ਪਿਛੋਂ ਹੁਣ ਪੰਜਾਬ ਦੇ ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ। ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਬਿੱਲ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜੂਰੀ ਪਿਛੋਂ ਹੁਣ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਅਤੇ ਜਲਦੀ ਹੀ ਪੰਜਾਬ ਵਿਚ ਪਲਾਟਾਂ ਦੀਆਂ ਰਜਿਸਟਰੀਆਂ ਲਈ ਐਨ ਓ ਸੀ ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ।ਹੁਣ ਇਸ ਬਿੱਲ ਨਾਲ...
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਹੋਰ ਝਟਕਾ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਹੋਰ ਝਟਕਾ

Breaking News
ਲੁਧਿਆਣਾ 24 ਅਕਤੂਬਰ : ਜੇਲ ਵਿਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਹੋਰ ਝਟਕਾ ਦਿੰਦਿਆਂ ਈ ਡੀ ਵਲੋਂ ਇਕ ਹੋਰ ਕੇਸ ਦਰਜ ਕੀਤਾ ਹੈ। ਈ ਡੀ ਵਲੋਂ ਭਾਰਤ ਭੂਸ਼ਨ ਅਤੇ ਉਸਦੇ ਸਾਥੀ 31 ਹੋਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਵਿੱਚ ਹੇਰਾਫੇਰੀ ਅਤੇ ਦੁਰਪ੍ਰਬੰਧ ਦੇ ਦੋਸ਼ਾਂ ਅਧੀਨ ਦਰਜ ਕੀਤੇ ਗਏ ਇਸ ਵਿੱਚ ਹੁਣ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੇ ਟੈਂਡਰ ਘੁਟਾਲੇ ਵਿੱਚ ਧਨ ਸ਼ੋਧਨ ਰੋਕਥਾਮ (ਪੀਐੱਮਐੱਲਏ), 2002 ਦੇ ਪ੍ਰਾਵਧਾਨਾਂ ਤਹਿਤ 26.09.2024 ਨੂੰ ਵਿਸ਼ੇਸ਼ ਅਦਾਲਤ (ਪੀਐੱਮਐੱਲਏ) ਵਿੱਚ ਦੋਸ਼ੀਆਂ ਖ਼ਿਲਾਫ਼ ਮੁਕੱਦਮੇ ਦੀ ਸ਼ਿਕਾਇਤ PC (ਪ੍ਰੋਸੀਕਿਊਸ਼ਨ ਕੰਪਲੇਨ) ਦਾਇਰ ਕੀਤੀ ਹੈ। ਵਿਸ਼ੇਸ਼ ਅਦਾਲਤ ਨੇ 19 ਅਕਤੂਬਰ ਨੂੰ ਇਸ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਪੀਸੀ ਦਾ ਨੋਟਿਸ ਲਿਆ ਹੈ।ਈਡੀ ਨੇ ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਵਿੱਚ 'ਟੈਂਡਰ ਘੁਟਾਲੇ' ਨਾਲ ਸਬੰਧਤ ਆਈਪੀਸੀ, 1860 ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਦੁਆਰਾ ਦਰਜ...
ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 23 ਅਕਤੂਬਰ: ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065  ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ ਅਤੇ...