ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਪੰਜਾਬ ਦੇ ਡਰੱਗ ਸੰਕਟ ਵਿੱਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ: ਆਪ
ਚੰਡੀਗੜ੍ਹ, 23 ਅਕਤੂਬਰ : ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਨੇ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਤਸਕਰਾਂ ਨਾਲ ਕਿੰਨੀ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ, ਇਸ ਦੀ ਇੱਕ ਹੋਰ ਉਦਾਹਰਣ ਸਾਹਮਣੇ ਆਈ ਹੈ। ਸਤਕਾਰ ਕੌਰ ਇਸ ਸਮੇਂ ਭਾਜਪਾ ਵਿੱਚ ਹਨ, ਇਸ ਲਈ ‘ਆਪ’ ਨੇ ਇਸ ਮਾਮਲੇ ’ਤੇ ਭਾਜਪਾ ਤੋਂ ਉਸ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਲਗਾਤਾਰ ਜਾਰੀ ਰੱਖਣ ਵਿੱਚ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਭੂਮਿਕਾ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਨਸ਼ੇ ਦੀ ਤਸਕਰੀ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹੋ ਗਈਆਂ ਹਨ ਅਤੇ ਇਹ ਪਾਰਟੀਆਂ ਨਸ਼ਿਆਂ ਕਾਰਨ ਹੋਣ ਵਾਲੀ ਤਬਾਹੀ ਵੱਲ ਅੱਖਾਂ ਬੰਦ ਕਰ ਚੁੱਕੀਆਂ ਹਨ।"
ਗਰਗ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਨਸ਼ੀਲੇ ਪਦਾਰਥਾਂ ਦੇ ਸੌਦਿਆਂ ਨਾਲ ਜੋੜਿਆ। ਉਨ੍ਹਾਂ ...








