Friday, October 2Malwa News
Shadow

Tag: hot news

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

Breaking News
ਚੰਡੀਗੜ੍ਹ, 17 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 17 ਅਗਸਤ:* ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

Hot News
ਚੰਡੀਗੜ੍ਹ; 17 ਅਗਸਤ :ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ। ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ  ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ  ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ। ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ...
ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਗਸਤ:      ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਅਤੇ ਮੌਜੂਦਾ ਸਮੇਂ ਮੁੱਖ ਮੰਤਰੀ ਦਫ਼ਤਰ, ਪੰਜਾਬ, ਚੰਡੀਗੜ੍ਹ ਵਿਖੇ ਮੀਡੀਆ ਡਿਊਟੀ ’ਤੇ ਤਾਇਨਾਤ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਅਮਨਪ੍ਰੀਤ ਸਿੰਘ ਮਨੌਲੀ ਦੇ ਸਵਰਗੀ ਪਿਤਾ ਸ੍ਰੀ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਢੱਕੀ ਸਾਹਿਬ, ਸੈਕਟਰ-82, ਮੋਹਾਲੀ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਪੱਤਰਕਾਰਾਂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਕ ਅਤੇ ਸਮਾਜਿਕ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਸਵਰਗੀ ਮਨਜੀਤ ਸਿੰਘ ਮਨੌਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤਿਮ ਅਰਦਾਸ ਮੌਕੇ ਬੁਲਾਰਿਆਂ ਨੇ ਸਵਰਗੀ ਮਨਜੀਤ ਸਿੰਘ ਮਨੌਲੀ ਵੱਲੋਂ ‘ਪੰਜਾਬੀ ਟ੍ਰਿਬਿਊਨ’ ਵਿੱਚ ਲਗਭਗ 36 ਸਾਲ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਦਾਰਾ ਪੰਜਾਬੀ ਟ੍ਰਿਬਿਊਨ ਪ੍ਰਤੀ ਯੋਗਦਾਨ...
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

Hot News
ਚੰਡੀਗੜ੍ਹ, 16 ਅਗਸਤ:       ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 208ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,346 ਹੋ ਗਈਆਂ। ਇਸ ਤੋਂ ਇਲਾਵਾ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ...
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

Hot News
ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜ...
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, "ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟ...
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

Hot News
ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬ...
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਹੁਸ਼ਿਆਰਪੁਰ, 15 ਅਗਸਤ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀ...
80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

Hot News
ਬਰਨਾਲਾ, 15 ਅਗਸਤ    ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।        ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰਕੇ ਨਸੀਬ ਹੋਇਆ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ...