ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਲੇਬਰ ਚਾਰਜ ਵਿੱਚ ਵਾਧੇ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ: ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿੱਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।&n...








