ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕ...








