ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ
ਚੰਡੀਗੜ੍ਹ 24 ਸਤੰਬਰਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। 'ਆਪ' ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੇ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਤੋਂ ਸਰਕਾਰੀ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਅਸੁਵਿਧਾ ਹੋਈ ਹੈ, ਜਦੋਂ ਕਿ ਛਾਪੇਮਾਰੀ ਵਿੱਚ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਵਾਲੀ ਸਰਕਾਰਾਂ ਦੇ ਰਾਜਾਂ ਖ਼ਿਲਾਫ਼ ਈਡੀ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰਨਾ ਉਸ ਦਾ ਟਰੇਡਮਾਰਕ ਬਣ ਗਿਆ ਹੈ, ਪਰ ਪੰਜਾਬ ਡਰਨ ਵਾਲਾ ਨਹੀਂ ਹੈ ਅਤੇ ਤਿੰਨ ਕਰੋੜ ਪੰਜਾਬੀ ਭਾਜਪਾ ਨੂੰ ਲੋਕਤੰਤਰਿਕ ਤਰੀਕੇ ਨਾਲ ਜਵਾਬ ਦੇਣਗੇ।
ਇੱਕ ਬਿਆਨ ਵਿੱਚ, ਆਪ ਨੇ ਕਿਹਾ ਕਿ ਪ੍ਰ...








