ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, "ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟ...








