ਦਿਵਿਆਂਗ ਸਰਟੀਫਿਕੇਟਾਂ ਦਾ ਸਮੇਂ ਸਿਰ ਨਵੀਨੀਕਰਣ ਯਕੀਨੀ ਬਣਾਇਆ ਜਾਵੇ
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਸਮੇਤ ਸੂਬੇ ਦੇ ਹਰ ਵਿਅਕਤੀ ਦੀ ਭਲਾਈ ਲਈ ਵਚਨਬੱਧ ਹੈ। ਇਸ ਮੰਤਵ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਪੰਜਾਬ ਵਿੱਚ ਦਿਵਿਆਂਗਜਨਾਂ ਦੇ ਵਿਕਾਸ ਅਤੇ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ 51 ਅਨੁਸਾਰ ਸੂਬਾ ਸਰਕਾਰ ਵੱਲੋਂ ਨਿਰਧਾਰਤ ਅਥਾਰਟੀ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਅਦਾਰਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਹਨਾਂ ਸਰਟੀਫਿਕੇਟਾਂ ਲਈ ਅਰਜ਼ੀ ਦੇਣ, ਜਾਰੀ ਕਰਨ, ਅਸਵੀਕਾਰ ਕਰਨ ਅਤੇ ਰੱਦ ਕਰਨ ਦੀ ਪ੍ਰਕਿਰਿਆ ਦੇ ਨਾਲ ਨਾਲ ਫੰਡ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਐਕਟ ਦੀ ਧਾਰਾ 51-55 ਵਿੱਚ ਵਿਆਪਕ ਰੂਪ ਵਿੱਚ ਦਰਸਾਇਆ ਗਿਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਨਵੀਨੀਕਰਣ ਪ੍ਰਕਿਰਿਆ ਦੀ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਰਾਈਟਸ ਆਫ਼...







