Wednesday, October 7Malwa News
Shadow

Tag: hot news

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿ...

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

Hot News
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ  ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਸ੍ਰੀ ਭਗਤ ਨੇ ਪੈਸਕੋ ਦੀ ਪ੍ਰਗਤੀ, ਵਿੱਤੀ ਸਥਿਤੀ ਅਤੇ ਸਟਾਫ ਭਲਾਈ ਪਹਿਲਕਦਮੀਆਂ ਦਾ ਵਿਆਪਕ ਮੁਲਾਂਕਣ ਕੀਤਾ। ਮੀਟਿੰਗ ਸਾਬਕਾ ਸੈਨਿਕਾਂ ਲਈ ਸਥਾਈ ਨੌਕਰੀ ਦੇ ਮੌਕੇ ਪੈਦਾ ਕਰਨ ਵਿੱਚ ਪੈਸਕੋ ਦੀ ਭੂਮਿਕਾ ਨੂੰ ਵਧਾਉਣ ’ਤੇ ਕੇਂਦ੍ਰਿਤ ਰਹੀ। ਮੀਟਿੰਗ ਦੌਰਾਨ, ਮੈਨਿਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ.ਪੀ. ਸਿੰਘ ਨੇ ਮੰਤਰੀ ਨੂ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹ...

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

Breaking News
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸ਼੍ਰੀ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਸ਼੍ਰੀ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: (ਏ) ਸਪਿਨਿੰਗ ਅਤੇ ਬੁਣਾਈ ਕਮੇਟੀ ਐਸਪੀ ਓਸਵਾਲ,  ਚੇਅਰਮੈਨ,  ਵਰਧਮਾਨ ਟੈਕਸਟਾਈਲਏਡੀਸੀ (ਜਨਰਲ) ਲੁਧਿਆਣਾ,  ਮੈਂਬਰ ਸਕੱਤਰ, ਸਰਕਾਰਅਭਿਸ਼ੇਕ ਗੁਪਤਾ ,  ਮੈਂਬਰ ,      ਟਰਾਈਡੈਂਟ ਲਿਮਟਿਡ, ਬ...

मुख्यमंत्री नायब सिंह सैनी ने नवीनीकृत नेचर कैंप थापली का किया लोकार्पण

Haryana, Hindi
चंडीगढ़, 23 जुलाई -- हरियाणा सरकार द्वारा राज्य में पर्यटन को बढ़ावा देने और प्राकृतिक संसाधनों का सतत उपयोग सुनिश्चित करने की दिशा में लगातार प्रयास किए जा रहे हैं। इसी कड़ी में मुख्यमंत्री श्री नायब सिंह सैनी ने बुधवार को पंचकूला जिले के मोरनी क्षेत्र में नवीनीकृत नेचर कैंप थापली का लोकार्पण किया। इस अवसर पर उन्होंने नवीनीकृत इको-कुटीर का भी उद्घाटन किया। साथ ही उन्होंने आयुर्वेदिक पंचकर्मा केंद्र का निरीक्षण कर वहां उपलब्ध स्वास्थ्य सेवाओं का भी जायजा लिया। इस अवसर पर पर्यावरण, वन एवं वन्यजीव मंत्री राव नरबीर सिंह और कालका की विधायक श्रीमती शक्ति रानी शर्मा भी उपस्थित रहे। मुख्यमंत्री ने यहां कालका से कलेसर तक बनाए गए नेचर ट्रेल पर ट्रैकिंग के लिए एक दल को झंडी दिखाकर रवाना किया। यह ट्रैक हरियाणा के युवाओं को साहसिक पर्यटन की ओर आकर्षित करेगा और राज्य को एडवेंचर व नेचर ट...

ਹਰੇਕ ਪਿੰਡ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

Local
ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ :          ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ।       ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆ...

“ਅਧਿਆਪਕਾਂ ਨਾਲ ਸੰਵਾਦ” ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

Hot News
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 22 ਜੁਲਾਈ () ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲਕਦਮੀ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਅਧਿਆਪਕਾਂ, ਸਕੂਲ ਮੁਖੀਆਂ ਨਾਲ ਵਿਸੇਸ਼ ਸੰਵਾਦ ਕੀਤਾ ਅਤੇ ਘੰਟਿਆਂਬੱਧੀ ਉਨ੍ਹਾਂ ਦੇ ਸੁਝਾਅ ਠਰੰਮੇ ਨਾਲ ਸੁਣੇ। ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ।ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਨੂੰ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਿਵੇਕਲੀ ਪਹਿਲ ਦਾ ਉਦੇਸ਼ ਨੈਸ਼ਨਲ ਸਟੇਟ ਐਵਾਰਡੀ ਅਧਿਆਪਕਾਂ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਅਧਿਆਪਕਾਂ, ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈ...

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀ ਗਈ 20,000 ਰੁਪਏ ਦੀ ਰਕਮ ਤੋਂ ਸਿੱਧੇ ਤੌਰ 'ਤੇ ਪੰਜ ਗੁਣਾ ਵੱਧ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਭਵਿੱਖੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਇਸ ਇੱਕ ਲੱਖ ਰੁਪਏ ਦੀ ਰਕਮ ਵਿੱਚ ਹਰ ਸਾਲ 10 ਫ਼ੀਸਦ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਂਦਿਆਂ ਹੁਣ ਕਿਸਾਨਾਂ ਨੂੰ 21 ਦਿਨਾਂ ਦੇ ਅੰਦਰ-ਅੰਦਰ ਲੈਟਰ ਆਫ਼ ਇੰਟੈਂਟ ਮਿਲ ਜਾਵੇਗਾ। ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਉਹ ਲੈਟਰ ਆਫ਼ ਇੰਟੈਂਟ ਨੂੰ ਵੇਚ ਵੀ ਸਕਦੇ ਹਨ ਅਤੇ ਇਸ 'ਤੇ ਕਰਜ਼ਾ ਵੀ ਲਿਆ ਜਾ ਸਕਦਾ ਹੈ। ਇਸ ...

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 143 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,987 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ 'ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ...