ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ।
ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰ...