ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ
*ਮਲੇਰਕੋਟਲਾ, 12 ਅਗਸਤ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।ਇਹ ਨਵੀਂ ਇਮਾਰਤ ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਲੜਕੀਆਂ ਲਈ ਮਿਆਰੀ ਸਿੱਖਿਆ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਲੈ ਕੇ ਆਵੇਗੀ। ਪੰਜਾਬ ਦਾ ਸਿੱਖਿਆ ਮਾਡਲ ਬਿਹਤਰੀਨ ਨਤੀਜੇ ਦੇ ਰਿਹਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ...








