Wednesday, July 1Malwa News
Shadow

Tag: hot news

ਪਾਲਤੂ ਜਾਨਵਰਾਂ ਦੀ ਸੁਰੱਖਿਆ ਲਈ ਸਰਕਾਰ ਵਚਨਬੱਧ : ਖੁੱਡੀਆਂ

Breaking News, Hot News
ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰੇਡ ਗਰਾਊਂਡ ਚੰਡੀਗੜ੍ਹ ਵਿਖੇ 'ਸੀ ਪੈਕਸ ਚੰਡੀਗੜ੍ਹ ਪੈੱਟ ਐਕਸਪੋ 2024' ਅਤੇ 76ਵੇਂ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ ਕੀਤਾ। ਇਸ ਸ਼ੋਅ ਵਿਚ 30 ਨਸਲਾਂ ਦੇ ਪੰਜ ਸੌ ਤੋਂ ਵੀ ਵੱਧ ਕੁੱਤਿਆਂ ਨੂੰ ਸ਼ਾਮਲ ਕੀਤਾ ਗਿਆ। ਇਸ ਮੌਕੇ ਵੱਖ ਵੱਖ ਤਰਾਂ ਦੇ ਮਨੋਰੰਜਨ ਪ੍ਰੋਗਰਾਮ ਕਰਵਾਏ ਗਏ।ਇਹ ਸ਼ੋਅ ਕੈਟ ਕੰਸਲਟਸ ਵਲੋਂ ਕਰਵਾਇਆ ਗਿਆ। ਇਸ ਸ਼ੋਅ ਲਈ ਚੰਡੀਗੜ੍ਹ ਕੈਨਲ ਕਲੱਬ, ਗੁਰੂ ਅੰਗਦ ਦੇਵ ਵੈਟਰਨਰੀ ਐੇਂਡ ਐਲੀਮਲ ਸਾਇੰਸਜ਼ ਯੂਨੀਵਰਸਿਟੀ ਅਤੇ ਸਮਾਲ ਐਨੀਮਲਜ਼ ਕਲੀਨੀਸ਼ੀਅਨਜ਼ ਐਸੋਸੀਏਸ਼ਨ ਨੇ ਵੀ ਸਹਿਯੋਗ ਦਿੱਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅੱਜਕੱਲ੍ਹ ਛੋਟੇ ਪਰਿਵਾਰਾਂ ਦੀ ਗਿਣਤੀ ਵਧ ਰਹੀ ਹੈ। ਇਸ ਲਈ ਛੋਟੇ ਪਰਿਵਾਰਾਂ ਵਿਚ ਪਾਲਤੂ ਜਾਨਵਰਾਂ ਦੀ ਮਹੱਤਤਾ ਵਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਪਾਲਤੂ ਜਾਨਵਰਾਂ ਦੀ ਸੁਰੱਖਿਆ ਲਈ ਵੀ ਇਕ ਮਾਡਲ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰ...

ਪੁਲੀਸ ਨੇ ਕੀਤੇ ਦੋ ਗੈਂਗਸਟਰ ਕਾਬੂ

Hot News
ਪਠਾਨਕੋਟ, 21 ਦਸੰਬਰ : ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਦੋ ਅਧੁਨਿਕ ਪਿਸਤੌਲ, ਚਾਰ ਮੈਗਜ਼ੀਨ ਅਤੇ 14 ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਬਟਾਲਾ ਦੇ ਪਿੰਡ ਰਾਊਵਾਲ ਦੇ ਵਾਸੀ ਸੁਨੀਲ ਕੁਮਾਰ ਉਰਫ ਆਸ਼ੂ ਅਤੇ ਇਸੇ ਜਿਲੇ ਦੇ ਪਿੰਡ ਰਾਏਮਲ ਦੇ ਵਾਸੀ ਦਿਲਪ੍ਰੀਤ ਸਿੰਘ ਉਰਫ ਦਿਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਅਪਰਾਧਿਕ ਪਿਛੋਕੜ ਵਾਲੇ ਗੈਂਗਸਟਰ ਹਨ ਅਤੇ ਉਨ੍ਹਾਂ ਖਿਲਾਫ ਕਈ ਮਾਮਲੇ ਦਰਜ ਹਨ। ਸੁਨੀਲ ਕੁਮਾਰ ਉਰਫ ਆਸ਼ੂ ਤਾਂ ਅਜੇ ਇਸੇ ਸਾਲ 27 ਫਰਵਰੀ ਨੂੰ ਹੀ ਜ਼ਮਾਨਤ 'ਤੇ ਰਿਹਾਅ ਹੋਇਆ ਸੀ। ਪੁਲੀਸ ਨੂੰ ਮਿਲੀ ਸੂਚਨਾ ਅਨੁਸਾਰ ਇਹ ਦੋਵੇਂ ਗੈਂਗਸਟਰ ਹਥਿਆਰਾਂ ਦੀ ਖੇਪ ਨੂੰ ਅੱਗੇ ਪਹੁੰਚਾਉੇਣ ਦੀ ਯੋਜਨਾ ਬਣਾ ਰਹੇ ਸਨ। ਹੁਣ ਪੁਲੀਸ ਵਲੋਂ ਇਨ੍ਹਾਂ ਗੈਂਗਸਟਰਾਂ ਪਾਸੋਂ ਹਥਿਆਰਾਂ ਦੀ ਖੇਪ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।...

ਦਿਵਿਆਂਗ ਵਿਅਕਤੀਆਂ ਦੇ ਕਾਰਡਾਂ ‘ਚ ਤਰੁੱਟੀਆਂ ਦੂਰ ਕਰਨ ਲਈ ਲੱਗਣਗੇ ਕੈਂਪ

Hot News
ਚੰਡੀਗੜ੍ਹ, 21 ਦਸੰਬਰ : ਅੰਗਹੀਣ ਵਿਅਕਤੀਆਂ ਨੂੰ ਯੂ ਡੀ ਆਈ ਡੀ ਕਾਰਡਾਂ ਵਿਚ ਤਰੁੱਟੀਆਂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਹ ਤਰੁੱਟੀਆਂ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿਖੇ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਯੂ ਡੀ ਆਈ ਡੀ ਕਾਰਡ ਦੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਹੁਤ ਸਾਰੇ ਅੰਗਹੀਣ ਵਿਅਕਤੀ 100 ਫੀਸਦੀ ਅੰਗਹੀਣ ਹਨ, ਪਰ ਉਨ੍ਹਾਂ ਦੇ ਆਧਾਰ ਕਾਰਡਾਂ ਵਿਚ ਉਨ੍ਹਾਂ ਦੀ ਅੰਗਹੀਣਤਾ ਘੱਟ ਦਰਸਾਈ ਗਈ ਹੈ। ਇਸ ਲਈ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਦੇਣ ਲਈ ਉਨ੍ਹਾਂ ਦੇ ਯੂ ਡੀ ਆਈ ਡੀ ਕਾਰਡ ਬਣਾਏ ਗਏ ਹਨ। ਇਨ੍ਹਾਂ ਕਾਰਡਾਂ ਦੇ ਆਧਾਰ 'ਤੇ ਹੀ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਮਿਲਦਾ ਹੈ। ਪਿਛਲੇ ਦਿਨੀਂ ਪੰਜਾਬ ਦਿਵਿਆਂਗ ਐਕਸ਼ੇਨ ਕਮੇਟੀ ਦੇ ਸਲ...

ਗੁਰੂ ਨਾਨਕ ਦੇ ਸਿਧਾਂਤ ਦੁਨੀਆਂ ਨੂੰ ਹੁਣ ਸਮਝ ਆਏ : ਅਮਨ ਅਰੋੜਾ

Breaking News, Hot News
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਊਰਜਾ ਵਿਕਾਸ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੈਂਕੜੇ ਸਾਲ ਪਹਿਲਾਂ ਧਰਤੀ ਅਤੇ ਪਾਣੀ ਦੀ ਮਹੱਤਤਾ ਨੂੰ ਸਮਝਦਿਆਂ ਕਿਹਾ ਸੀ ਪਵਣ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ। ਪਰ ਦੁਨੀਆਂ ਨੂੰ ਇੰਨੇ ਸਾਲਾਂ ਬਾਅਦ ਹੁਣ ਇਹ ਗੱਲ ਸਮਝ ਆਈ ਹੈ ਅਤੇ ਹੁਣ ਹਵਾ, ਪਾਣੀ ਤੇ ਮਿੱਟੀ ਦਾ ਮਹੱਤਵ ਪਤਾ ਲੱਗਾ ਹੈ। ਅੱਜ ਇਥੇ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਵਾਇਤੀ ਊਰਜਾ ਸਰੋਤਾਂ ਤੋਂ ਹਟ ਕੇ ਗਰੀਨ ਊਰਜਾ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਇੱਕ ਹਜ਼ਾਰ ਤੋਂ ਵੀ ਵੱਧ ਸਕੂਲਾਂ ਵਿਚ ਸੂਰਜੀ ਊਰਜਾ ਦੇ ਪ੍ਰੋਜੈਕਟ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 6800 ਮੈਗਾਵਾਟ ਬਿਜਲੀ ਗੈਰ ਰਵਾਇਤੀ ਊਰਜਾ ਸਰੋਤਾਂ ਤੋਂ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 6200 ਮੈਗਾਵਾਟ ਹੋਰ ਊਰਜਾ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਸੈਂਕੜੇ ਕਿਸਾਨਾ ਨੂੰ ...

ਜਥੇਦਾਰਾਂ ਦਾ ਵਿਵਾਦ : ਸ਼੍ਰੋਮਣੀ ਕਮੇਟੀ ਨੇ ਬੁਲਾਈ ਐਮਰਜੈਂਸੀ ਮੀਟਿੰਗ

Breaking News
ਅੰਮ੍ਰਿਤਸਰ, 21 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੇ ਚੱਲ ਰਹੇ ਵਿਵਾਦਾਂ ਦੌਰਾਨ 23 ਦਸੰਬਰ ਨੂੰ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਰਾਜ਼ਗੀ ਦੀ ਵੀ ਚਰਚਾ ਚੱਲ ਰਹੀ ਹੈ। ਇਥੇ ਵਰਨਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਵਲੋਂ ਜਥੇਦਾਰ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਇਸ ਪਿਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਰਾਹਾ ਵਿਖੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਸੀ। ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਕੰਮ ਕਰਨ ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਪਿਛੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਰਾਜ਼ਗ...

ਰਿਸ਼ਵਤ ਲੈਣ ਵਾਲਾ ਪਟਵਾਰੀ ਗਿਰਫਤਾਰ

Hot News
ਬਟਾਲਾ, 20 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਡੇਰਾ ਬਾਬਾ ਨਾਨਕ ਦੇ ਇੱਕ ਪਟਵਾਰੀ ਨੂੰ ਗਿਰਫਤਾਰ ਕੀਤਾ ਹੈ। ਵਿਜੀਲੈਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਬਟਾਲਾ ਦੇ ਪਿੰਡ ਨਸੀਰਪੁਰ ਦੇ ਵਾਸੀ ਸੁਰਿੰਦਰ ਸਿੰਘ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿ ਪਟਵਾਰੀ ਹਰਜੀਤ ਰਾਏ ਨੇ ਇੰਤਕਾਲ ਰੋਕਣ ਲਈ ਚਾਰ ਹਜ਼ਾਰ ਰੁਪਏ ਰਿਸ਼ਵਤ ਲਈ ਹੈ। ਪਟਵਾਰੀ ਨੇ ਪਹਿਲਾਂ ਇਹ ਇੰਤਕਾਲ ਸ਼ਿਕਾਇਤ ਕਰਨ ਵਾਲੇ ਦੇ ਭਤੀਜੇ ਦੇ ਨਾਮ ਕਰ ਦਿੱਤਾ ਸੀ। ਜੱਦੀ ਜ਼ਮੀਨ ਦਾ ਇਹ ਇੰਤਕਾਲ ਬਦਲਣ ਲਈ ਪਟਵਾਰੀ ਨੇ ਉਸ ਪਾਸੋਂ ਚਾਰ ਹਜ਼ਾਰ ਰੁਪਏ ਰਿਸ਼ਵਤ ਲੈ ਲਈ। ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋ ਗਏ। ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਪਰਚਾ ਦਰਜ ਕਰ ਕੇ ਪਟਵਾਰੀ ਨੂੰ ਗਿ੍ਫਤਾਰ ਕਰ ਲਿਆ ਹੈ।...

ਕੇਂਦਰ ਦੇ ਨਵੇਂ ਖੇਤੀ ਨੀਤੀ ਖਰੜੇ ਬਾਰੇ ਕਿਸਾਨ ਆਗੂਆਂ ਨਾਲ ਚਰਚਾ

Breaking News
ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਖੇਤੀ ਮੰਡੀਕਰਨ ਨੀਤੀ ਬਾਰੇ ਕੌਮੀ ਨੀਤੀ ਦੇ ਖਰੜੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੀਤੀ ਦਾ ਪੰਜਾਬ ਦੇ ਕਿਸਾਨਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾਵੇਗੀ।ਅੱਜ ਇਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖਰੜੇ ਸਬੰਧੀ ਵੱਖ ਵੱਖ ਪੱਧਰ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੱਖ ਵੱਖ ਖੇਤੀ ਮਾਹਿਰਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿਚ ਖੇਤੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਖਰੜੇ ਬਾਰੇ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਕੋਲ ਭੇਜਣ ਤਾਂ ਜੋ ਸਰਕਾਰ ਵਲੋਂ ਇਸ ਸਬੰਧੀ ਯੋਗ ਕਦਮ ਚੁੱਕੇ ਜਾ ਸਕਣ।ਇਸ ਮੀਟਿੰਗ ਵਿਚ ਕਿਸਾਨ ਯੂਨੀਅਨ ਦੇ ਆਗੂਆਂ ਵਿਚ ਜੋਗਿੰਦਰ ਸਿੰਘ ...

ਭਗਵੰਤ ਮਾਨ ਦੇ ਰੋਡ ਸ਼ੋਅ ‘ਤੇ ਹੋਈ ਫੁੱਲਾਂ ਦੀ ਵਰਖਾ

Breaking News
ਲੁਧਿਆਣਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਚ ਰੋਡ ਸ਼ੋ ਕੀਤਾ ਅਤੇ ਅਗਲੀਆਂ ਨਗਰ ਨਿਗਮ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਨੂੰ ਲੁਧਿਆਣਾ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਥਾਂ ਥਾਂ ਮੁੱਖ ਮੰਤਰੀ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਮੇਰੀ ਕਰਮ ਭੂਮੀ ਹੈ। ਇਸ ਧਰਤੀ ਤੋਂ ਹੀ ਉਨ੍ਹਾਂ ਨੇ ਕਲਾਕਾਰੀ ਦੇ ਖੇਤਰ ਵਿਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਲੁਧਿਆਣਾ ਦੇ ਭੀੜ ਭੜੱਕੇ ਵਾਲੇ ਬਾਜਾਰਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀਆਂ ਸੜਕਾਂ ਮੇਰੇ ਲਈ ਨਵੀਆਂ ਨਹੀਂ ਹਨ।ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਸ਼ਾਮਲ ਸ...

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 28 ਕਰੋੜ ਰੁਪਏ ਜਾਰੀ

Hot News
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਦੀ ਸਿਹਤ ਸੰਭਾਲ ਲਈ 28 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਫੰਡ ਦਾ 70 ਹਜ਼ਾਰ ਔਰਤਾਂ ਨੂੰ ਲਾਭ ਹੋਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਅਕਤੂਬਰ ਮਹੀਨੇ ਵਿਚ 22 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ 19 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਸਮੇਂ ਪੰਜ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਦੂਜਾ ਬੱਚਾ ਲੜਕੀ ਹੁੰਦੀ ਹੈ ਤਾਂ ਫੇਰ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਅਤੇ ਸੰਤੁਲਿਤ ਭੋਜਨ ਮੁਹਈਆ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਕਿ ਲਾਭਪਾਤਰੀ ਔਰਤਾਂ ਨੂੰ ਸਮੇਂ ਸਿਰ ਸਹੂ...

ਨਾਜਾਇਜ ਕਬਜ਼ਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਹੁਕਮ

Breaking News
ਨਵੀਂ ਦਿੱਲੀ, 18 ਦਸੰਬਰ: ਸੁਪਰੀਮ ਕੋਰਟ ਨੇ ਇੱਕ ਵੱਡਾ ਐਕਸ਼ਨ ਲੈਂਦਿਆਂ ਨਾਜਾਇਜ਼ ਉਸਾਰੀਆਂ ਢਾਹੁਣ ਦੇ ਹੁਕਮ ਜਾਰੀ ਕੀਤੇ ਹਨ। ਨਾਜਾਇਜ਼ ਉਸਾਰੀਆਂ ਢਾਹੁਣ ਦੇ ਇੱਕ ਮਾਮਲੇ ਵਿਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਆਰ ਮਹਾਦੇਵੀ ਤੇ ਆਧਾਰਿਤ ਬੈਂਚ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਸਰਕਾਰੀ ਟਾਲਮਟੋਲ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਸਖਤੀ ਦਿਖਾਉਂਦੇ ਹੋਏ ਕਿਹਾ ਕਿ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਤੁਰੰਤ ਨਾਜਾਇਜ਼ ਉਸਾਰੀਆਂ ਢਾਹੀਆਂ ਜਾਣ। ਅਦਾਲਤ ਨੇ ਰਾਜਾਂ ਦੀਆਂ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਯੋਜਨਾਬੰਦੀ ਕਾਨੂੰਨ ਦੀ ਪਾਲਣਾ ਦੇ ਮਾਮਲੇ ਵਿਚ ਅਣਗਹਿਲੀ ਕਰਨ ਵਾਲੇ ਉੱਚ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਕੋਈ ਵੀ ਉਸਾਰੀ ਤੁਰੰਤ ਢਾਹੀਂ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਸਥਾਨਕ ਅਦਾਲਤਾਂ ਨੂੰ ਵੀ ਕਿਹਾ ਕਿ ਨਾਜਾਇਜ਼ ਉਸਾਰੀਆਂ ਵਾਲੇ ਮਾਮਲਿਆਂ ਵਿਚ ਤੁਰੰਤ ਨਜਾਇਜ ਉਸਾਰੀਆਂ ਢਾਹੁਣ ਨੂੰ ਯਕੀਨੀ ਬਣਾਇਆ ਜਾਵੇ। ਅਦਾਲਤ ਨੇ ਸਥਾਨਕ ਅਥਾਰਟੀਆਂ ਨ...