Wednesday, July 1Malwa News
Shadow

Tag: hot news

ਅਮਰੀਕਾ ਨਾਲ ਜੁੜੇ ਦੋ ਸਮਗਲਰ ਹਥਿਆਰਾਂ ਸਮੇਤ ਕਾਬੂ

Breaking News
ਅੰਮ੍ਰਿਤਸਰ, 15 ਦਸੰਬਰ : ਪੰਜਾਬ ਵਿਚੋਂ ਅਪਰਾਧੀਆਂ ਨੂੰ ਖਤਮ ਕਰਨ ਦੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਨ ਨੇ ਕਾਰਵਾਈਕਰਦਿਆਂ ਅੰਤਰ ਰਾਸ਼ਟਰੀ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਦੇ ਕਬਜੇ ਵਿਚੋਂ 32 ਬੋਰ ਦੇ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਵਿਚ ਪੈਂਦੇ ਪਿੰਡ ਬੁੱਟਰ ਕਲਾਂ ਦੇ ਵਾਸੀ ਸਤਨਾਮ ਸਿੰਘ ਉਰਫ ਪ੍ਰਿੰਸ ਅਤੇ ਬਟਾਲਾ ਨੇੜੇ ਹੀ ਪੈਂਦੇ ਪਿੰਡ ਨੰਗਲ ਦੇ ਵਾਸੀ ਮਨਜੀਤ ਸਿੰਘ ਵਜੋਂ ਕੀਤੀ ਗਈ ਹੈ।ਪੁਲੀਸ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਫੜ੍ਹਿਆ ਗਿਆ ਸਤਨਾਮ ਸਿੰਘ ਉਰਫ ਪ੍ਰਿੰਸ ਹੈਰੋਇਨ ਤੇ ਤਸਕਰੀ ਦੇ ਹੋਰ ਕਈ ਮਾਮਲਿਆਂ ਵਿਚ ਸ਼ਾਮਲ ਹੈ। ਉਸਦੇ ਅਮਰੀਕਾ ਵਿਚ ਰਹਿੰਦੇ ਸੰਨੀ ਮਸੀਹ ਉਰਫ ਗੁੱਲੀ ਦੇ ਸੰਪਰਕ ਵਿਚ ਸੀ। ਸਤਨਾਮ ਨੇ ਹੀ ਆਪਣੇ ਰਿਸ਼ਤੇਦਾਰ ਮਨਜੀਤ ਨੂੰ ਵੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮਗਲਿੰਗ ਦੇ ਕੰਮ ਵਿਚ ਲਾ ਲਿਆ ਸੀ। ਅਮਰੀਕਾ ਬੈਠੇ ਆਪਣੇ ਮੁਖੀ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।...

ਲੁਧਿਆਣਾ ਲਈ ਵੀ ਆਪ ਦੀਆਂ ਪੰਜ ਗਰੰਟੀਆਂ : ਅਮਨ ਅਰੋੜਾ

Breaking News
ਲੁਧਿਆਣਾ, 15 ਦਸੰਬਰ : ਪੰਜਾਬ ਵਿਚ 21 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਗਰੰਟੀਆਂ ਦੇ ਸਿਲਸਲੇ ਵਿਚ ਲੁਧਿਆਣਾ ਲਈ ਵੀ ਪੰਜ ਗਰੰਟੀਆਂ ਦਾ ਐਲਾਨ ਕੀਤਾ ਗਿਆ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਲੁਧਿਆਣਾ ਨਗਰ ਨਿਗਮ ਦੀ ਜਿੱਤ ਹਾਸਲ ਕਰਨ ਪਿਛੋਂ ਆਮ ਆਦਮੀ ਪਾਰਟੀ ਦਾ ਮੇਅਰ ਬਨਣ ਦੇ ਨਾਲ ਹੀ ਲੁਧਿਆਣਾ ਦੀਆਂ ਗਰੰਟੀਆਂ 'ਤੇ ਅਮਲ ਸ਼ੁਰੂ ਹੋ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਹੁਣ ਇਨ੍ਹਾਂ ਚੋਣਾ ਵਿਚ ਦਿੱਤੀਆਂ ਗਈਆਂ ਗਰੰਟੀਆਂ ਵੀ ਹਰ ਹਾਲਤ ਵਿਚ ਪੂਰੀਆਂ ਹੋਣਗੀਆਂ।ਲੁਧਿਆਣਾ ਲਈ ਗਰੰਟੀਆਂ ਦਾ ਐਲਾਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਹਿਲੀ ਗਰੰਟੀ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਅਤੇ ਪੁਨਰ ਸੁਰਜੀਤੀ ਦੀ ਹੈ। ਉਨ੍ਹਾਂ ਨੇ ਕਿਹਾ ਕਿ ਬੁੱਢਾ ਦਰਿਆ ਇਤਿਹਾਸਕ ਦਰਿਆ ਹੈ, ਜੋ ਪ੍ਰਦੂਸ਼ਿਤ ਡਰੇਨ ਵਿਚ ਬਦਲ ਚੁੱਕਾ ਹੈ। ਇਸ ਦਰਿਆ ਦੀ ਪੁਨਰ ਸੁਰ...

ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦਾ ਸਨਮਾਨ

Hot News
ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਸਮਾਜਿਕ ਸਿੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਦੌਰਾਨ ਵੱਖ ਵੱਖ ਪ੍ਰਾਪਤੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦਿਵਿਆਂਗ ਵਿਅਕਤੀਆਂ ਲਈ ਸਕੀਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀਆਂ ਕੁੱਝ ਲਟਕਦੀਆਂ ਮੰਗਾਂ ਵੀ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ।...

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਸਵਾ ਦੋ ਕਰੋੜ ਦੇ ਇਨਾਮ ਵੰਡੇ

Hot News
ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਦਸੰਬਰ ਮਹੀਨੇ ਦੇ ਜੇਤੂ 3592 ਵਿਅਕਤੀਆਂ ਨੂੰ ਦੋ ਕਰੋੜ 11 ਲੱਖ 42 ਹਜਾਰ 495 ਰੁਪਏ ਦੇ ਇਨਾਮ ਦਿੱਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਤੰਬਰ 2023 ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਲੋਕਾਂ ਵਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਸਕੀਮ ਤਹਿਤ ਹੁਣ ਤੱਕ ਲੋਕਾਂ ਵਲੋਂ 127509 ਬਿੱਲ ਵੈਬਸਾਈਟ 'ਤੇ ਅੱਪਲੋਡ ਕੀਤੇ ਜਾ ਚੁੱਕੇ ਹਨ। ਇਸ ਦਾ ਮੁੱਖ ਮਕਸਦ ਟੈਕਸ ਨਿਯਮਾਂ ਦੀ ਪਾਲਣਾ ਕਰਨਾ ਹੈ, ਤਾਂ ਜੋ ਲੋਕ ਹਰ ਖਰੀਦਦਾਰੀ 'ਤੇ ਬਿੱਲ ਜਰੂਰ ਲੈਣ। ਇਸ ਨਾਂਲ ਟੈਕਸ ਚੋਰੀ ਰੋਕਣ ਵਿਚ ਮੱਦਦ ਮਿਲੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸਹੂਲਤਾਂ ਦੇਣ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਧੜਾਧੜ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਦੇ ਪ੍ਰਬੰਧਾਂ ਵਿਚ ਸੁਧਾਰ ਹੋ ਰਿਹਾ ਹੈ। ਇਸ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ।...

ਆਪ ਵਲੋਂ ਅੰਮ੍ਰਿਤਸਰ ਦੇ ਲੋਕਾਂ ਲਈ ਪੰਜ ਗਰੰਟੀਆਂ ਦਾ ਐਲਾਨ

Breaking News
ਅੰਮ੍ਰਿਤਸਰ, 15 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਦੇ ਲੋਕਾਂ ਲਈ ਪੰਜ ਗਰੰਟੀਆਂ ਦਾ ਐਲਾਨ ਕੀਤਾ। ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 100 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਹਿਰ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ਼ ਲਈ ਐਸ ਟੀ ਪੀ ਪਲਾਂਟ ਲਗਾਇਆ ਜਾਵੇਗਾ। ਪੂਰੇ ਸ਼ਹਿਰ ਵਿਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਗਰੀਬ ਲੋਕਾਂ ਨੂੰ ਸਸਤੇ ਘਰ ਮੁਹਈਆ ਕਰਵਾਏ ਜਾਣਗੇ।ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਵਿੱਢੀ ਗਈ ਮੁਹਿੰਮ ਤੋਂ ਆਸਵੰਦ ਅਮਨ ਅਰੋੜਾ ਨੇ ਯਕੀਨ ਪ੍ਰਗਟ ਕੀਤਾ ਕਿ ਅੰਮ੍ਰਿਤਸਰ ਵਿਚ ਸਾਰੇ ਵਾਰਡਾਂ ਤੋਂ ਹੀ ਆਪ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਆਮ ਲੋਕ ਪੂਰੇ ਖੁਸ਼ ਹਨ। ਹੁਣ ਤੱਕ ਕਿਸੇ ਵੀ ਸਰਕਾਰ ਨੇ ਇਨੇਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਹੀਂ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ 977 ਵਾਰਡ ਹਨ। ਇਨ੍ਹਾ...

ਭਗਵੰਤ ਮਾਨ ਵਲੋਂ ਸਰਕਾਰੀ ਹਸਪਤਾਲਾਂ ਦਾ ਪੱਧਰ ਪ੍ਰਾਈਵੇਟ ਨਾਲੋਂ ਉੱਚਾ ਕਰਨ ਦਾ ਵਾਅਦਾ

Breaking News
ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੁਢਲਾਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਇਹ ਦੌਰੇ ਕਮੀਆਂ ਲੱਭਣ ਲਈ ਨਹੀਂ ਸਗੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਨ। ਮੁੱਖ ਮੰਤਰੀ ਨੇ ਮਰੀਜਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਹਸਪਤਾਲ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜਾਂ ਦੇ ਨਾਲ ਨਾਲ ਹਸਪਤਾਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਨੇ ਚੰਗੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਹਸਪਤਾਲਾਂ ਵਿਚ ਬਹੁਤ ਹੀ ਅਧੁਨਿਕ ਮਸ਼ੀਨਰੀ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਅਦਾਰਿਆਂ ਦੇ ਪੱਧਰ ਤੋਂ ਵੀ ਉੱਚੇ ਪੱਧਰ 'ਤੇ ਲਿਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਾਲਾਂ ਦੌਰਾਨ...

ਭਾਜਪਾ ਆਗੂ ਦੀਆਂ ਟਿੱਪਣੀਆਂ ਦਾ ਆਪ ਨੇ ਲਿਆ ਸਖਤ ਨੋਟਿਸ

Hot News
ਚੰਡੀਗੜ੍ਹ, 13 ਦਸੰਬਰ : ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜ ਵਲੋਂ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਬਿਆਨ ਭਾਜਪਾ ਦੀ ਮਾੜੀ ਮਾਨਸਿਕਤਾ ਦੀ ਨਿਸ਼ਾਨੀ ਹਨ।ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਆਗੂ ਵਲੋਂ ਕਿਸਾਨ ਅੰਦੋਲਨ ਦੌਰਾਨ 700 ਕੁੜੀਆਂ ਦੇ ਲਾਪਤਾ ਹੋਣ ਅਤੇ ਪੰਜਾਬੀਆਂ 'ਤੇ ਨਸ਼ੇ ਫੈਲਾਉਣ ਦੇ ਲਾਏ ਗਏ ਦੋਸ਼ ਬਹੁਤ ਹੀ ਨਿੰਦਣਯੋਗ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਵਲੋਂ ਲਗਾਤਾਰ ਕਿਸਾਨਾਂ ਦਾ ਅਕਸ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਨੀਲ ਗਰਗ ਨੇ ਕਿਹਾ ਕਿ ਕਿਸਾਨ ਅੰਦੋਲਨ ਇਕ ਇਤਿਹਾਸਕ ਸੰਘਰਸ਼ ਸੀ, ਜਿਸ ਨੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਲੋਕਾਂ ਦਾ ਧਿਆਨ ਖਿੱਚਿਆ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਤਾਂ ਕਿਸਾਨਾ...

ਰਿਸ਼ਵਤ ਲੈਣ ਵਾਲਾ ਪਟਵਾਰੀ ਗ੍ਰਿਫਤਾਰ

Hot News
ਲੁਧਿਆਣਾ, 13 ਦਸੰਬਰ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁੱਧ ਆਰੰਭੀ ਗਈ ਮੁਹਿੰਮ ਦੇ ਤਹਿਤ ਅੱਜ ਵਿਜੀਲੈਂਸ ਨੇ ਜਗਰਾਉਂ ਵਿਖੇ ਤਾਇਨਾਤ ਇਕ ਪਟਵਾਰੀ ਵਿਕਾਸ ਸੋਨੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ ਪਿੰਡ ਲੀਲਾਂ ਦੇ ਵਾਸੀ ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਵਲੋਂ ਜਾਰੀ ਕੀਤੀ ਭਰਿਸ਼ਟਾਚਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸਦੀ ਪਤਨੀ ਵਲੋਂ ਜ਼ਮੀਨ ਵੇਚੀ ਗਈ ਸੀ। ਪਟਵਾਰੀ ਵਿਕਾਸ ਸੋਨੀ ਨੇ ਇਸ ਜ਼ਮੀਨ ਦਾ ਇੰਤਕਾਲ ਦਰਜ ਨਹੀਂ ਕੀਤਾ। ਉਹ ਜ਼ਮੀਨ ਦੇ ਇੰਤਕਾਲ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜਦੋਂ ਵਿਜੀਲੈਂਸ ਦੀ ਟੀਮ ਨੇ ਇਸਦੀ ਜਾਂਚ ਕੀਤੀ ਤਾਂ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ। ਇਸ ਲਈ ਵਿਜੀਲੈਂਸ ਨੇ ਪਟਵਾਰੀ ਖਿਲਾਫ ਪਰਚਾ ਦਰਜ ਕਰਕੇ ਪਟਵਾਰੀ ਵਿਕਾਸ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ।...

ਨਸ਼ੇ ਖਿਲਾਫ ਪੰਚਾਇਤਾਂ ਨੇ ਕੀਤੇ ਮਤੇ ਪਾਸ

Hot News
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ : ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਕਮੁੱਠ ਹੋ ਕੇ ਮੁਹਿੰਮ ਵਿੱਢਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ। ਇਹ ਅਪੀਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਵਲੋਂ ਨਸ਼ਿਆਂ ਖਿਲਾਫ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤੀ।ਇਸ ਮੌਕੇ ਇਕੱਠੇ ਹੋਏ ਸਾਰੇ ਪੰਚਾਂ ਸਰਪੰਚਾਂ ਨੇ ਨੇ ਨਸ਼ਿਆਂ ਦੇ ਖਾਤਮੇ ਲਈ ਮਤੇ ਪਾਸ ਕੀਤੇ ਅਤੇ ਸਰਕਾਰ ਨੂੰ ਯਕੀਨ ਦਿਵਾਇਆ ਕਿ ਪਿੰਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਪੰਚਾਇਤਾਂ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਸਰਕਾਰ ਵਲੋਂ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਜਿਲ...

ਫਿਨਲੈਂਡ ਤੋਂ ਟਰੇਨਿੰਗ ਲੈ ਕੇ ਆਏ ਅਧਿਆਪਕ ਨਵੀਂ ਕ੍ਰਾਂਤੀ ਲਿਆਉਣਗੇ : ਭਗਵੰਤ ਮਾਨ

Breaking News, Hot News
ਚੰਡੀਗੜ੍ਹ, 13 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਿਨਲੈਂਡ ਤੋਂ ਟਰੇਨਿੰਗ ਲੈ ਕੇ ਆਏ ਅਧਿਆਪਕ ਪੰਜਾਬ ਵਿਚ ਨਵੀਂ ਕ੍ਰਾਂਤੀ ਲਿਆਉਣ ਲਈ ਮੋਢੀ ਭੂਮਿਕਾ ਨਿਭਾਉਣਗੇ। ਇਹ ਪੰਜਾਬ ਦੇ ਭਵਿੱਖ ਲਈ ਸ਼ਾਨਦਾਰ ਇਤਿਹਾਸ ਲਿਖਣਗੇ।ਅੱਜ ਇਥੇ ਫਿਨਲੈਂਡ ਤੋਂ ਟਰੇਨਿੰਗ ਲੈ ਕੇ ਆਏ ਅਧਿਆਪਕਾਂ ਦਾ ਸਵਾਗਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਤਰੱਕੀ ਦੀਆਂ ਬਹੁਤ ਸੰਭਾਵਨਾਵਾਂ ਹਨ। ਇਸ ਲਈ ਉਨ੍ਹਾਂ ਟਰੇਨਿੰਗ ਲੈ ਕੇ ਆਏ ਅਧਿਆਪਕਾਂ ਨੂੰ ਕਿਹਾ ਕਿ ਉਹ ਰੋਲ ਮਾਡਲ ਦੀ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੇ ਚੰਗੇ ਸਮਾਜ ਦੀ ਨੀਂਹ ਰੱਖਣੀ ਹੁੰਦੀ ਹੈ। ਇਸ ਲਈ ਨਵਾਂ ਹੁਨਰ ਹਾਸਲ ਕਰਨ ਵਾਲੇ ਅਧਿਆਪਕ ਸਾਡੇ ਪੰਜਾਬ ਦਾ ਅਣਮੁੱਲਾ ਸਰਮਾਇਆ ਬਨਣਗੇ। ਉਨ੍ਹਾਂ ਨੇ ਅਧਿਆਪਕਾਂ ਨੂੰ ਸੱਦਾ ਦਿਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਆਪਣੇ ਨਵੇਂ ਤਜ਼ਰਬੇ ਸਾਂਝੇ ਕਰਨ।ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੀ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਆ...