ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਹੋਵੇਗੀ ਜਲਦੀ ਸ਼ੁਰੂ
ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਪਹਿਲਾਂ ਹੀ ਮੁਹਿੰਮ ਸ਼ਰੂ ਕੀਤੀ ਹੋਈ ਹੈ ਅਤੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਸਿੱਖਿਆ ਵਿਭਾਗ ਦੀਆ ਚਾਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਪੱਕੇ ਹੋਣ ਦੀ ਆਸ ਲਾਈ ਬੈਠੇ ਹਨ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਕਮੇਟੀ ਵਲੋਂ ਮੁਲਾਜ਼ਮ ਯ...