‘ਆਪ’ ਨੇ ਝੂਠੇ ਵਾਅਦਿਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮਨਪ੍ਰੀਤ ਬਾਦਲ ਦੀ ਕੀਤੀ ਸਖ਼ਤ ਆਲੋਚਨਾ
ਗਿੱਦੜਬਾਹਾ, 10 ਨਵੰਬਰ : ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ 'ਆਪ' ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ 'ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।
ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦੀਆਂ 'ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂ...