ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।
ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤ...