ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ, ਏ.ਆਈ, ਨਿਵੇਸ਼ ਅਤੇ ਹੁਨਰ ਵਿਕਾਸ ਵਿੱਚ ਸਹਿਯੋਗ ‘ਤੇ ਚਰਚਾ
ਚੰਡੀਗੜ੍ਹ, 10 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸੋਮਵਾਰ ਨੂੰ ਹਰਿਆਣਾ ਨਿਵਾਸ ਵਿੱਚ ਮਲੇਸ਼ੀਆ ਦੇ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਜਗਦੀਪ ਸਿੰਘ ਦੇਵ ਨੇ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਅਤੇ ਪੇਨਾਗ ਵਿਚਕਾਰ ਨਿਵੇਸ਼, ਤਕਨਾਲੋਜੀ, ਹੁਨਰ ਵਿਕਾਸ, ਰੁਜ਼ਗਾਰ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਹੋਈ।
ਮੀਟਿੰਗ ਦੌਰਾਨ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਜਗਦੀਪ ਸਿੰਘ ਦੇਵ ਨੇ ਆਪਣੀ ਸਿੱਖ ਅਤੇ ਪੰਜਾਬੀ ਵਿਰਾਸਤ ਦਾ ਜ਼ਿਕਰ ਕਰਦਿਆਂ ਇਸ ਖੇਤਰ ਨਾਲ ਆਪਣੇ ਵਿਸ਼ੇਸ਼ ਲਗਾਅ ਨੂੰ ਸਾਂਝਾ ਕੀਤਾ। ਉਨ੍ਹਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਸਤੰਬਰ ਵਿੱਚ ਪੇਨਾਗ ਵਿੱਚ ਇੱਕ ਪ੍ਰਮੁੱਖ ਇਤਿਹਾਸਕ ਗੁਰਦੁਆਰੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਵੀ ਦਿੱਤਾ।
ਪੇਨਾਗ ਦੇ ਡਿਪਟੀ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਤਕਨ...








