Tuesday, October 6Malwa News
Shadow

Tag: hot news

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

Hot News
ਕਪੂਰਥਲਾ, 27 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ ਆਫ ਐਗਰੀਮੈਂਟ “ ਕੀਤਾ ਗਿਆ ਹੈ । ਅੱਜ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੈਨਿਕ ਸਕੂਲ ਵਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਇਸ ਮੌਕੇ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਦਸਤਖ਼ਤ ਕੀਤੇ ਗਏ “ ਮੈਮੋਰੰਡਮ ਆਫ ਐਗਰੀਮੈਂਟ “ ਨੂੰ ਵੀ ਜਾਰੀ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ । ਸੈਨਿਕ ਸਕੂਲ ਵਲੋੰ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ । ਇਸ ਤੋਂ ਇਲਾਵਾ ਸੈਨਿਕ ਸਕੂਲ ਤੋਂ ਸੇਵਾ ਮੁਕਤ ਹੋਣ ਵਾਲੇ ਸਟਾਫ ਨੂੰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਐਨ ਪੀ ਐਸ /...

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਮਈ : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ 'ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇੱਕ ਬੈਂਕ ਤੋਂ 10 ਲੱਖ ਰੁਪਏ ਦਾ ਮਕਾਨ ਲੈਣ ਲਈ ਕਰਜ਼ੇ ਵਾਸਤੇ ਅਰਜ਼ੀ ਦਿੱਤੀ ਸੀ। ਤਸਦੀਕ ਦੌਰਾਨ ਉਸਦੇ ਜਾਇਦਾਦ ਦੇ ਦਸਤਾਵੇਜ਼ਾਂ ਵਿੱਚ ਖਸਰਾ ਅਤੇ ਫਰਦ ਨੰਬਰਾਂ ਵਿੱਚ ਅੰਤਰ ਪਾਇਆ ਗਿਆ ਅਤੇ ਉਸਨੇ ਤਹਿਸੀਲ ਦਫ਼ਤਰ ਵਿੱਚ ਸੁਧਾਰ ਲਈ ਅਰਜ਼ੀ ਦਿੱਤੀ, ਜਿੱਥੇ ਤਹਿਸੀਲਦਾਰ ਨੇ ਉਸਦੀ ਅਰਜ਼ੀ ਨੂੰ ਕਾਰਵਾਈ ਲਈ ਪਟਵਾਰੀ ਰਣਜੀਤ ਸਿੰਘ ਕੋਲ ਭੇਜ ਦਿੱਤਾ।ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਉਕਤ ਸਹਾਇਕ ਸੁੱਖਾ ਨਾਲ ਸੰਪਰਕ ਕੀਤਾ ਤਾਂ ਉਸ ਨੇ ਰਿਸ਼ਵਤ ਦੀ ਪੇਸ਼ਗੀ ਰਕਮ ਵਜੋਂ 1,000 ਰੁਪਏ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 27 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛ...

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਸਖ਼ਤ: ਐਸਐਚਓ ਅਤੇ 3 ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ: ਹਰਪਾਲ ਚੀਮਾ

Hot News
ਚੰਡੀਗੜ੍ਹ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ 'ਤੇ ਵਿਜੀਲੈਂਸ ਬਿਊਰੋ ਨੇ ਨਾਬਾਲਗ ਦੇ ਜ਼ਬਤ ਕੀਤੇ ਫ਼ੋਨ ਨਾਲ ਸਬੰਧਿਤ ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫ਼ਾਜ਼ਿਲਕਾ ਦੇ ਐਸਐਚਓ ਅਤੇ ਤਿੰਨ ਹੋਰ ਪੁਲਿਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ, "ਅਧਿਕਾਰੀ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਭਾਵੇਂ ਉਹ ਮੰਤਰੀ ਹੋਵੇ, ਵਿਧਾਇਕ ਹੋਵੇ, ਆਈਏਐਸ-ਪੀਸੀਐਸ ਅਧਿਕਾਰੀ ਹੋਵੇ ਜਾਂ ਕੋਈ ਵੀ ਸਰਕਾਰੀ ਕਰਮਚਾਰੀ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਸਾਡੀ ਸਰਕਾਰ ਇੱਕ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉ...

ਮੰਤਰੀ ਲਾਲਜੀਤ ਭੁੱਲਰ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ – ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰੋ

Hot News
ਚੰਡੀਗੜ੍ਹ, 27 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਅੱਜ ਵੀ ਜਾਰੀ ਰਹੀ। ਮੰਗਲਵਾਰ ਨੂੰ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਆਗੂਆਂ ਅਤੇ ਵਰਕਰਾਂ ਦੇ ਨਾਲ ਸੈਂਕੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾਈਆਂ ਅਤੇ ਇਸ ਨਾਲ ਸਬੰਧਤ ਦਰਜਨਾਂ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ। ਨਸ਼ਾ ਛੁਡਾਊ ਪ੍ਰੋਗਰਾਮ ਦੌਰਾਨ, ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ 'ਆਪ' ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਵਿੱਚ ਸਰਕਾਰ ਦਾ ਸਹਿਯੋਗ ਕਰਨ।ਯਾਤਰਾ ਦੌਰਾਨ 'ਆਪ' ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮੂਹਿਕ ਤੌਰ 'ਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ, ਖਾਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ। ਪਿੰਡ...

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਇਸ ਅਹਿਮ ਪ੍ਰੋਜੈਕਟ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਬਣਾਉਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦ...

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

Breaking News
ਚੰਡੀਗੜ੍ਹ, 27 ਮਈ : ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ। ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬ...

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Hot News
ਚੰਡੀਗੜ੍ਹ, 27 ਮਈ : ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਰਵੀਂ ਸ਼ਲਾਘਾ ਕੀਤੀ। ਸਥਾਨਕ ਮਿਊਂਸਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਸਕੂਲ ਆਫ਼ ਐਮੀਨੈਂਸ, ਬਠਿੰਡਾ ਦੀ ਯਸ਼ਮੀਤ ਕੌਰ ਨੇ ਸਕੂਲ ਆਫ਼ ਐਮੀਨੈਂਸ ਦੀ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲਾ ਨੇ ਉਸ ਦੀ ਜ਼ਿੰਦਗੀ ਬਦਲ ਦਿੱਤੀ ਹੈ।ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ, ਖਮਾਣੋਂ ਕਲਾਂ ਦੀ ਪ੍ਰਨੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੇ ਉਸ ਨੂੰ ਵੱਖ-ਵੱਖ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਖੇਤਰ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਉਹ ਸੂਬੇ 'ਚੋਂ ਪੰਜਵੇਂ ਅਤੇ ਆਪਣੇ ਜ਼ਿਲ੍ਹੇ ਵਿੱਚ ਪਹਿਲੇ ਸਥਾਨ 'ਤੇ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਚੱਕ ਕਲਾਂ ਬਖਸ਼ ਦੀ ਰਹਿਣ ਵਾਲੀ ਆਸ਼ੀਆ ਸ਼ਰਮ...

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

Breaking News
ਚੰਡੀਗੜ੍ਹ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।ਸਾਰੇ ਵਿਦਿਆਰਥੀਆਂ, ਅਧਿਆਪਕਾਂ ...

ਦੋ ਆਈਏਐਸ ਅਤੇ 39 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

Haryana
ਚੰਡੀਗੜ੍ਹ, 27 ਮਈ : ਹਰਿਆਣਾ ਸਰਕਾਰ ਨੇ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦੇ ਹੋਏ, ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਤੇ 39 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਆਈਏਐਸ ਅਧਿਕਾਰੀ ਅੰਕਿਤ ਕੁਮਾਰ ਚੌਕਸੇ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ) ਝੱਜਰ ਅਤੇ ਸ਼ਾਸਵਤ ਸਾਂਗਵਾਨ ਨੂੰ ਸਬ-ਡਿਵੀਜਨਲ ਅਧਿਕਾਰੀ (ਸਿਵਲ), ਬਰਾੜਾ ਲਗਾਇਆਾ ਗਿਆ ਹੈ।ਐਚਸੀਐਸ ਅਧਿਕਾਰੀਆਂ ਵਿੱਚ ਵਿਵੇਕ ਪਦਮ ਸਿੰਘ ਨੂੰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਦਾ ਕੰਟਰੋਲਰ ਅਤੇ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ। ਉਨ੍ਹਾਂ ਨੇ ਹਰਿਆਣਾ ਰਾਜ ਪਿਛੜਾ ਵਰਗ ਕਮਿਸ਼ਨ ਅਤੇ ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦਾ ਮੈਂਬਰ ਸਕੱਤਰ ਵੀ ਲਗਾਇਆ ਗਿਆ ਹੈ। ਡਾ. ਸਰਿਤਾ ਮਲਿਕ ਨੂੰ ਹਰਿਆਣਾ ਸੂਚਨਾ ਦਾ ਅਧਿਕਾਰ ਕਮਿਸ਼ਨ ਦਾ ਸਕੱਤਰ ਜਦੋਂ ਕਿ ਵਤਸਲ ਵਸ਼ਿਸ਼ਠ ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਗੁਰੂਗ੍ਰਾਮ ਨਿਯੁਕਤ ਕੀਤਾ ਗਿਆ ਹੈ। ਜਗ ਨਿਵਾਸ ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ, ਝੱਜਰ ਜਦੋਂ ਕਿ ਸੁਸ਼ੀਲ ਕੁਮਾਰ-1 ਨੂੰ ਵਧੀਕ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੰ...