ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ
ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿੱਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ। ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿੱਚ ਸਥਿਤੀ ਯੋਗ ਚੌਲ ਮਿੱਲਾਂ ਵਿੱਚ ਸਟੋਰ ਕੀਤਾ ਜਾਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਿਭਾਗ ਵੱਲੋਂ ਹਰੇਕ ਸਾਉਣੀ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹ...








